ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਗਰਮੀ ਕਾਰਨ ਤਿੰਨ ਵਿਅਕਤੀਆਂ ਦੀ ਮÏਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਨ੍ਹਾਂ ਤਿੰਨਾਂ ਦੀ ਉਮਰ 40 ਤੋਂ 45 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਥਾਣਾ ਹੈਬੋਵਾਲ ਥਾਣਾ ਡਿਵੀਜ਼ਨ ਨੰਬਰ ਅੱਠ ਤੇ ਮੋਤੀ ਨਗਰ ਦੀ ਪੁਲਿਸ ਨੂੰ ਇਨ੍ਹਾਂ ਵਿਅਕਤੀਆਂ ਦੀਆਂ ਲਾਸ਼ਾਂ ਸੜਕਾਂ 'ਤੇ ਵੱਖ-ਵੱਖ ਥਾਵਾਂ ਤੋਂ ਮਿਲੀਆਂ ਹਨ ਅਤੇ ਹਾਲ ਦੀ ਘੜੀ ਇਨ੍ਹਾਂ ਮਿ੍ਤਕਾਂ ਦੀ ਸ਼ਨਾਖ਼ਤ ਨਹੀਂ ਹੋ ਸਕੀ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਦੀ ਸ਼ਨਾਖ਼ਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਮੁੱਢਲੀ ਜਾਂਚ ਦÏਰਾਨ ਮÏਤ ਦਾ ਕਾਰਨ ਗਰਮੀ ਦੱਸਿਆ ਗਿਆ ਹੈ | ਪੁਲਿਸ ਨੇ ਇਹਨਾਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤੀਆਂ ਹਨ | ਪੁਲਿਸ ਵਲੋਂ ਇਹਨਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ |