23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਮਜੀਠੀਆ ਨੇ ਰੋਡ ਸ਼ੋਅ ਦੌਰਾਨ ਕੀਤਾ ਦਾਅਵਾ, ਵੱਡੇ ਫਰਕ ਨਾਲ ਜਿੱਤਣਗੇ ਐਡਵੋਕੇਟ ਘੁੰਮਣ

ਅਜੀਤ ਡੈਸਕ 16-06-2025
ਲੁਧਿਆਣਾ, 15 ਜੂਨ (ਜਗਮੀਤ ਸਿੰਘ)-ਆਮ ਆਦਮੀ ਪਾਰਟੀ ਦਾ ਦਿੱਲੀ ਮਾਡਲ ਪੂਰੀ ਤਰ੍ਹਾਂ ਫ਼ੇਲ੍ਹ ਹੋਣ ਦੇ ਸੱਚ ਨੂੰ ਪੰਜਾਬ ਅਤੇ ਪੰਜਾਬੀ ਜਾਣ ਚੁੱਕੇ ਹਨ, ਜਿਸ ਕਾਰਨ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਬੁਰੀ ਤਰ੍ਹਾਂ ਹਾਰ ਰਹੀ ਹੈ | ਇਹ ਸ਼ਬਦ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਹੱਕ 'ਚ ਕੱਢੇ ਗਏ ਰੋਡ ਸ਼ੋਅ ਦੌਰਾਨ ਸੰਬੋਧਨ ਕਰਦਿਆਂ ਕਹੇ | ਮਜੀਠੀਆ ਨੇ ਦਾਅਵਾ ਕੀਤਾ ਕਿ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਤੇ ਐਡਵੋਕੇਟ ਘੁੰਮਣ ਵੱਡੇ ਫਰਕ ਨਾਲ ਜਿੱਤ ਦਰਜ਼ ਕਰਨਗੇ, ਜਿਸ ਲਈ ਹਲਕੇ ਦੇ ਵੋਟਰਾਂ ਨੇ ਐਡਵੋਕੇਟ ਘੁੰਮਣ ਦੇ ਹੱਕ 'ਚ ਵੋਟ ਪਾਉਣ ਦਾ ਪੂਰਾ ਮਨ ਬਣਾ ਲਿਆ ਹੈ | ਸੂਬੇ ਵਿਚ ਫਿਰੌਤੀਆਂ ਤੇ ਮਿੱਥ ਕੇ ਕਤਲ ਕਰਨ ਦਾ ਮਾਹੌਲ ਹੈ ਤੇ ਕਾਨੂੰਨਹੀਣਤਾ ਭਾਰੂ ਹੈ | ਰੋਡ ਸ਼ੋਅ ਦੌਰਾਨ ਐਡਵੋਕੇਟ ਘੁੰਮਣ ਨੇ ਕਿਹਾ ਕਿ ਹਲਕਾ ਪੱਛਮੀ ਦੇ ਵੋਟਰਾਂ ਦਾ ਮਿਲ ਰਿਹਾ ਪਿਆਰ, ਸਤਿਕਾਰ ਅਤੇ ਸਮਰਥਨ ਉਨ੍ਹਾਂ ਨੂੰ ਹੌਂਸਲਾ ਤੇ ਬੁਲੰਦੀ ਵੱਲ ਲਿਜਾ ਰਹੇ ਹਨ | ਇਹ ਰੋਡ ਸ਼ੋਅ ਆਰਤੀ ਚੌਕ ਤੋਂ ਸ਼ੁਰੂ ਹੋ ਕੇ ਘੁਮਾਰ ਮੰਡੀ ਤੋਂ ਭਾਈਵਾਲਾ ਚੌਕ ਤੱਕ ਪਹੁੰਚ ਕੇ ਸੰਪੰਨ ਹੋਇਆ | ਰੋਡ ਸ਼ੋਅ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਰੋਡ ਸ਼ੋਅ 'ਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਲੋਕ ਸਭਾ ਹਲਕਾ ਇੰਚਾਰਜ ਰਣਜੀਤ ਸਿੰਘ ਢਿੱਲੋਂ, ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜ਼ਰ ਤੇ ਹੋਰ ਸੀਨੀਅਰ ਆਗੂ ਵੀ ਸ਼ਾਮਿਲ ਹੋਏ |
ਪਿਛਲੀ ਖ਼ਬਰ ਲੁਧਿਆਣਾ ਪੱਛਮੀ 'ਚ 'ਆਪ' ਯੂਥ ਵਿੰਗ ਦਾ ਸ਼ਕਤੀ ਪ੍ਰਦਰਸ਼ਨ ਅਗਲੀ ਖ਼ਬਰ ਓਲਾ ਊਬਰ ਟੈਕਸੀ ਯੂਨੀਅਨ ਵਲੋਂ ਊਬਰ ਦੇ ਖਿਲਾਫ਼ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।