ਲੁਧਿਆਣਾ, 15 ਜੂਨ (ਭੁਪਿੰਦਰ ਸਿੰਘ ਬੈਂਸ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਵਿੰਦਰ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨੋਜ ਕੁਮਾਰ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਸੁੰਦਰ ਲਿਖਾਈ, ਟੀ.ਐੱਲ.ਐੱਮ. ਬਣਾਉਣ ਅਤੇ ਪੇਂਟਿੰਗ ਕਰਨਾ ਸਿੱਖਣ ਲਈ ਤਿੰਨ ਰੋਜ਼ਾ ਸਮਰ ਕੈਂਪ ਦੇ ਪਹਿਲੇ ਬੈਚ ਦਾ ਆਗਾਜ਼ 16 ਜੂਨ ਦਿਨ ਸੋਮਵਾਰ ਨੰੂ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਸਿੱਖਿਆ ਅਧਿਕਾਰੀ ਰਵਿੰਦਰ ਕੌਰ ਨੇ ਦੱਸਿਆ ਕਿ ਅਧਿਆਪਕ ਜਿਨ੍ਹਾਂ ਜ਼ਿਆਦਾ ਕੁਸ਼ਲ ਹੋਣਗੇ, ਉਨ੍ਹਾਂ ਹੀ ਸਕੂਲਾਂ ਦੇ ਵਿਦਿਆਰਥੀ ਕੁਸ਼ਲ ਹੋ ਸਕਣਗੇ | ਇਸ ਲਈ ਉਨ੍ਹਾਂ ਵਲੋਂ ਅਧਿਆਪਕਾਂ ਨੂੰ ਆਪਣੀ ਯੋਗਤਾ ਵਧਾਉਣ ਦਾ ਮੌਕਾ ਦਿੰਦੇ ਹੋਏ ਉਨ੍ਹਾਂ ਲਈ ਜ਼ਿਲ੍ਹਾ ਪੱਧਰ 'ਤੇ ਸਮਰ ਕੈਂਪ ਕਰਵਾਇਆ ਜਾ ਰਿਹਾ ਹੈ | ਕੈਂਪ ਵਿਚ ਦੌਰਾਨ ਮਾਹਿਰ ਅਧਿਆਪਕ ਸੁੰਦਰ ਲਿਖਾਈ ਅਤੇ ਪੇਂਟਿੰਗ ਦੇ ਗੁਰ ਸਿਖਾਉਣਗੇ |