ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਹਾੜ ਦੀ ਸੰਗਰਾਂਦ ਮੁੱਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਾਏ ਗਏ, ਜੋ ਕਿ ਸਵੇਰੇ 4 ਵਜੇ ਤੋਂ ਸ਼ੁਰੂ ਹੋਏ ਤੇ ਦੁਪਹਿਰ 1 ਵਜੇ ਤੱਕ ਚੱਲਦੇ ਰਹੇ | ਸਮਾਗਮਾਂ 'ਚ ਭਾਈ ਅਵਤਾਰ ਸਿੰਘ ਨੇ ਆਸਾ ਦੀ ਵਾਰ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਗਿਆਨੀ ਸੁਖਵਿੰਦਰ ਸਿੰਘ ਹੈੱਡ ਗ੍ਰੰਥੀ ਨੇ ਆਈਆਂ ਸੰਗਤਾਂ ਨੂੰ ਹਾੜ ਮਹੀਨੇ ਦੀ ਸੰਗਰਾਂਦ ਦੇ ਸੰਬੰਧ 'ਚ ਗੁਰੂ ਸ਼ਬਦ ਨਾਲ ਜੋੜਿਆ | ਇਸ ਤੋਂ ਬਾਅਦ ਭਾਈ ਜੋਧਵੀਰ ਸਿੰਘ ਜੀ ਨਨਕਾਣਾ ਸਾਹਿਬ ਵਾਲੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਆਈਆਂ ਸਿੰਘਾਂ ਦਾ ਧੰਨਵਾਦ ਕੀਤਾ | ਇਸ ਮÏਕੇ ਜਗਜੀਤ ਸਿੰਘ ਜੱਗਾ, ਪ੍ਰਲਾਦ ਸਿੰਘ, ਪ੍ਰੀਤਮ ਸਿੰਘ, ਜਸਪ੍ਰੀਤ ਸਿੰਘ, ਮੈਨੇਜਰ ਸਵਰਨ ਸਿੰਘ ਆਦਿ ਹਾਜ਼ਰ ਸਨ |