ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਪਰਮਵੀਰ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ | ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ¢ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ 'ਚ ਰਾਗੀ ਜਥੇ ਨੂੰ ਸਿਰੋਪਾਓ ਭੇਟ ਕੀਤੇ | ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਤਰਲੋਚਨ ਸਿੰਘ ਬੱਬਰ, ਬਲਜੀਤ ਸਿੰਘ ਦੁਖੀਆਂ, ਸੁਰਜੀਤ ਸਿੰਘ ਮਠਾੜੂ, ਜਤਿੰਦਰਪਾਲ ਸਿੰਘ ਸਲੂਜਾ, ਸਵਰਨ ਸਿੰਘ ਮਹੌਲੀ, ਜਸਵੀਰ ਸਿੰਘ ਗੋਗੀਆ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਸੁਰਿੰਦਰ ਸਿੰਘ ਨਾਰੰਗ, ਸੁਖਰਾਜ ਸਿੰਘ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਅਵਤਾਰ ਸਿੰਘ, ਪ੍ਰੀਤਮ ਸਿੰਘ ਮਣਕੂ ਵੀ ਗੁਰੂ ਘਰ ਨਤਮਸਤਕ ਹੋਏ¢