ਸੁਖਜਿੰਦਰ ਸਿੰਘ ਰੰਧਾਵਾ 'ਤੇ ਧਾਲੀਵਾਲ ਦਾ ਜਵਾਬੀ ਹਮਲਾ
ਅਜੀਤ ਡੈਸਕ
16-06-2025
ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸਰਕਾਰ ਦੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦੇ ਗੈਂਗਸਟਰ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਹੈ¢ ਕੁਲਦੀਪ ਧਾਲੀਵਾਲ ਨੇ ਰੰਧਾਵਾ ਦੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਦÏਰਾਨ ਹੀ ਪੰਜਾਬ ਵਿਚ ਗੈਂਗਸਟਰਾਂ ਦੀ ਗਿਣਤੀ ਵਧੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਜਾਣਦੀ ਹੈ ਕਿ ਗੈਂਗਸਟਰ ਕਿਸ ਸਰਕਾਰ ਵੇਲੇ ਪੈਦਾ ਹੋਏ ਸਨ ਇਸ ਲਈ ਰੰਧਾਵਾ ਦਾ ਗੈਂਗਸਟਰ ਦੇ ਮੁੱਦਿਆਂ ਦੇ ਬੋਲਣਾ ਠੀਕ ਨਹੀਂ ਲੱਗਦਾ | ਧਾਲੀਵਾਲ ਨੇ ਕਿਹਾ ਕਿ ਰੰਧਾਵਾ ਪਿਛਲੀ ਸਰਕਾਰ ਵਿਚ ਜੇਲ੍ਹ ਮੰਤਰੀ ਤੇ ਗ੍ਰਹਿ ਮੰਤਰੀ ਦੋਵੇਂ ਅਹੁਦਿਆਂ 'ਤੇ ਰਹੇ ਹਨ¢ ਉਸ ਦÏਰਾਨ ਉਨ੍ਹਾਂ ਨੇ ਯੂਪੀ ਦੇ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿਚ ਮਹਿਮਾਨ ਵਜੋਂ ਰੱਖਿਆ¢ ਇਸ ਤੋਂ ਇਲਾਵਾ ਵੀ ਉਨ੍ਹਾਂ 'ਤੇ ਤੇ ਹੋਰ ਕਾਂਗਰਸੀ ਨੇਤਾਵਾਂ 'ਤੇ ਕਈ ਗੈਂਗਸਟਰਾਂ ਨੂੰ ਰਾਜਨੀਤਿਕ ਸੁਰੱਖਿਆ ਦੇਣ ਦਾ ਦੋਸ਼ ਲੱਗੇ ਸਨ ਧਾਲੀਵਾਲ ਨੇ ਕਿਹਾ ਕਿ ਉਹ ਅਜਿਹੀਆਂ ਗੱਲਾਂ ਕਹਿ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੇ¢ ਲੋਕ ਬਹੁਤ ਸਮਝਦਾਰ ਹੋ ਗਏ ਹਨ¢ ਸਾਰਾ ਪੰਜਾਬ ਜਾਣਦਾ ਹੈ ਕਿ ਗੈਂਗਸਟਰਾਂ ਦੇ ਜਨਮਦਾਤਾ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਹਨ¢ ਇਨ੍ਹਾਂ ਸਰਕਾਰਾਂ ਨੇ ਖ਼ੁਦ ਪੰਜਾਬ ਵਿਚ ਗੈਂਗਸਟਰ ਨੂੰ ਉਤਸ਼ਾਹਿਤ ਕੀਤਾ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ 'ਆਪ' ਸਰਕਾਰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ¢ ਪਿਛਲੇ ਦੋ ਮਹੀਨਿਆਂ ਵਿਚ ਹੀ ਹਜ਼ਾਰਾਂ ਤਸਕਰਾਂ ਅਤੇ ਅਪਰਾਧੀਆਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਅਤੇ ਹਜ਼ਾਰਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ¢ ਸਰਕਾਰ ਨੇ ਇਹ ਸੰਕਲਪ ਲਿਆ ਹੈ ਕਿ ਉਹ ਪੰਜਾਬ ਵਿਚੋਂ ਗੈਂਗਸਟਰਾਂ, ਨਸ਼ਿਆਂ ਅਤੇ ਨਸ਼ਾ ਤਸਕਰਾਂ ਦਾ ਖ਼ਾਤਮਾ ਹੋਣ ਤੱਕ ਇਹ ਲੜਾਈ ਜਾਰੀ ਰੱਖੇਗੀ¢ ਸਰਕਾਰ ਦਾ ਮਕਸਦ ਸੂਬੇ ਵਿਚੋਂ ਨਸ਼ਾਖੋਰੀ ਅਤੇ ਅਪਰਾਧ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਅਤੇ ਇਸ ਨੂੰ ਦੁਬਾਰਾ 'ਰੰਗਲਾ ਪੰਜਾਬ' ਬਣਾਉਣਾ ਹੈ¢ ਧਾਲੀਵਾਲ ਨੇ ਸੁਖਜਿੰਦਰ ਰੰਧਾਵਾ ਨੂੰ ਸੋਚ-ਸਮਝ ਕੇ ਬੋਲਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਸਰਕਾਰ 'ਤੇ ਦੋਸ਼ ਲਗਾਉਣ ਤੋਂ ਪਹਿਲਾਂ, ਉਨ੍ਹਾਂ ਨੂੰ ਆਪਣੀ ਸਰਕਾਰ ਦੀਆਂ ਕਾਰਵਾਈਆਂ ਵੱਲ ਧਿਆਨ ਦੇਣਾ ਚਾਹੀਦਾ ਹੈ¢