23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸੂਬਾ ਸਰਕਾਰ ਕਿਸਾਨਾਂ 'ਤੇ ਰਹਿਮ ਕਰਦਿਆਂ 24311 ਏਕੜ ਜ਼ਮੀਨ ਐਕਵਾਇਰ ਦਾ ਨੋਟੀਫ਼ਿਕੇਸ਼ਨ ਤੁਰੰਤ ਰੱਦ ਕਰੇ-ਐਡ. ਹਰਨਾਮਪੁਰਾ

ਅਜੀਤ ਡੈਸਕ 16-06-2025
ਆਲਮਗੀਰ, 15 ਜੂਨ (ਜਰਨੈਲ ਸਿੰਘ ਪੱਟੀ)-ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਕਿਸਾਨਾਂ ਦਾ ਜੀਵਨ ਸੰਘਰਸ਼ ਵਿਚੋਂ ਹੀ ਲੰਘ ਰਿਹਾ ਹੈ | ਪਹਿਲਾਂ ਕਿਸਾਨਾਂ ਨੂੰ ਦਿੱਲੀ ਵਿਖੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਨਾ ਪਿਆ ਤੇ ਬਾਅਦ 'ਚ ਫ਼ਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਲੈਣ ਲਈ ਕਿਸਾਨੀ ਸੰਘਰਸ਼ ਸ਼ੁਰੂ ਕਰਨਾ ਪਿਆ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਸੇਵਾਦਾਰ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਰਦਿਆਂ ਕਿਹਾ ਕਿ ਹੁਣ ਬਿਨਾਂ ਕਿਸੇ ਠੋਸ ਕਾਰਨ ਕਿਸਾਨਾਂ ਦੀ 24311 ਏਕੜ ਜ਼ਮੀਨ 'ਤੇ ਲੈਂਡ ਪੋਲਿੰਗ ਨੀਤੀ ਅਨੁਸਾਰ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਨੀਤੀ ਅਨੁਸਾਰ ਕਿਸਾਨ ਤਾਂ ਘਰੋਂ ਬੇਘਰ ਹੋਣਗੇ ਹੀ, ਪਰ ਨਾਲ ਹੀ ਮਜ਼ਦੂਰ, ਦੁਕਾਨਦਾਰ ਤੇ ਹੋਰ ਛੋਟੇ ਕੰਮ ਕਰਨ ਵਾਲੇ ਵਰਗ ਵੀ ਬੇਘਰ ਹੋ ਜਾਣਗੇ, ਜਿਨ੍ਹਾਂ ਦੇ ਮੁੜ ਵਸੇਬੇ ਦਾ ਕੋਈ ਹੱਲ ਨਹੀਂ ਹੈ ਜਦ ਕਿ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸਾਰਿਆਂ ਵਰਗਾਂ ਦੇ ਹਿਤਾਂ ਦਾ ਧਿਆਨ ਰੱਖਿਆ ਜਾਵੇ, ਪਰ ਪੰਜਾਬ ਸਰਕਾਰ ਕਿਸਾਨ ਮਾਰੂ ਤੇ ਪੰਜਾਬ ਵਿਰੋਧੀ ਨੀਤੀਆਂ ਹੀ ਲਾਗੂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਪੱਖੀ ਨੀਤੀਆਂ ਲਾਗੂ ਕਰਨ ਦੀ ਸਖ਼ਤ ਲੋੜ ਹੈ ਨਾ ਕਿ ਪੰਜਾਬ ਨੂੰ ਉਜਾੜਣ ਵਾਲੀਆਂ ਨੀਤੀਆਂ ਲਾਗੂ ਕਰਨ ਦੀ | ਉਨ੍ਹਾਂ ਸੂਬਾ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਜ਼ਮੀਨ ਐਕਵਾਇਰ ਕਰਨ ਦਾ ਨੋਟੀਫ਼ਿਕੇਸ਼ਨ ਤੁਰੰਤ ਵਾਪਸ ਲੈ ਕੇ ਕਿਸਾਨਾਂ ਨੂੰ ਅਤੇ ਪੰਜਾਬੀਆਂ ਨੂੰ ਰਾਹਤ ਦਿੱਤੀ ਜਾਵੇ |
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਅਗਲੀ ਖ਼ਬਰ ਸੁਖਜਿੰਦਰ ਸਿੰਘ ਰੰਧਾਵਾ 'ਤੇ ਧਾਲੀਵਾਲ ਦਾ ਜਵਾਬੀ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।