22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਪੰਜਾਬ ਆੜ੍ਹਤੀ ਐਸੋਸੀਏਸ਼ਨ ਵਲੋਂ 'ਆਪ' ਉਮੀਦਵਾਰ ਅਰੋੜਾ ਨੂੰ ਸਮਰਥਨ ਦੇਣ ਦਾ ਐਲਾਨ

ਅਜੀਤ ਡੈਸਕ 16-06-2025
ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਐਤਵਾਰ ਨੂੰ ਪੰਜਾਬ ਆੜ੍ਹਤੀ ਐਸੋਸੀਏਸ਼ਨ ਨੇ ਜ਼ਿਮਨੀ ਚੋਣ ਵਿਚ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ¢ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਚੇਅਰਮੈਨ ਜਗਤਾਰ ਸਿੰਘ (ਖੰਨਾ ਮਾਰਕੀਟ ਕਮੇਟੀ) ਤੇ ਸੀਨੀਅਰ ਮੀਤ ਪ੍ਰਧਾਨ ਸਤਵਿੰਦਰ ਸਿੰਘ ਸੈਣੀ ਨੇ ਇਸ ਦੀ ਘੋਸ਼ਣਾ ਕੀਤੀ¢ ਐਸੋਸੀਏਸ਼ਨ ਨਾਲ ਜੁੜੇ ਸਾਰੇ ਲੋਕ ਪਾਰਟੀ ਉਮੀਦਵਾਰ ਦੇ ਪੱਖ ਵਿਚ ਪ੍ਰਚਾਰ ਵੀ ਕਰਨਗੇ¢ ਜਸਵਿੰਦਰ ਸਿੰਘ ਰਾਣਾ ਨੇ ਐਤਵਾਰ ਨੂੰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਤਰੁਣਪ੍ਰੀਤ ਸਿੰਘ ਸੌਂਦ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਨਾਲ ਲੁਧਿਆਣਾ ਪੱਛਮੀ ਦੇ ਕਈ ਵਾਰਡਾਂ ਵਿਚ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਸੰਜੀਵ ਅਰੋੜਾ ਨੂੰ ਜਿਤਾਉਣ ਦੀ ਅਪੀਲ ਕੀਤੀ¢ ਉਨ੍ਹਾਂ ਨੇ ਕਿਹਾ ਕਿ ਹਰ ਪਾਸੇ ਸੰਜੀਵ ਅਰੋੜਾ ਪ੍ਰਤੀ ਲੋਕਾਂ ਵਿਚ ਜ਼ਬਰਦਸਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ¢ ਜਸਵਿੰਦਰ ਰਾਣਾ ਨੇ ਆੜ੍ਹਤੀ ਭਾਈਚਾਰੇ ਅਤੇ ਆਪਣੀ ਐਸੋਸੀਏਸ਼ਨ ਨਾਲ ਜੁੜੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਾਣ-ਪਛਾਣ ਅਤੇ ਰਿਸ਼ਤੇਦਾਰਾਂ ਨੂੰ ਆਮ ਆਦਮੀ ਪਾਰਟੀ ਦੇ ਸਮਰਥਨ ਵਿਚ ਵੋਟ ਪਾਉਣ ਲਈ ਕਹਿਣ¢ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸਰਕਾਰ ਦੀਆਂ ਨੀਤੀਆਂ ਦੀ ਵੀ ਤਾਰੀਫ਼ ਕੀਤੀ¢ ਐਸੋਸੀਏਸ਼ਨ ਦੇ ਐਲਾਨ ਤੋਂ ਬਾਅਦ ਆਪ ਨੇਤਾ ਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਜਿਵੇਂ-ਜਿਵੇਂ ਲੁਧਿਆਣਾ ਪੱਛਮੀ ਵਿਧਾਨਸਭਾ ਸੀਟ ਦੀ ਜ਼ਿਮਨੀ ਚੋਣ ਫ਼ੈਸਲਾਕੁਨ ਪੜਾਅ ਵਿਚ ਦਾਖ਼ਲ ਹੋ ਰਹੀ ਹੈ, ਨÏਜਵਾਨ, ਅÏਰਤਾਂ, ਕਿਸਾਨਾਂ ਸਮੇਤ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਦੇ ਪੱਖ ਵਿਚ ਇਕਜੁੱਟ ਹੋ ਕੇ ਖੜ੍ਹੇ ਨਜ਼ਰ ਆ ਰਹੇ ਹਨ¢ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ ਸਾੜੇ ਤਿੰਨ ਸਾਲਾਂ ਦÏਰਾਨ ਸਰਕਾਰ ਦੁਆਰਾ ਕੀਤੇ ਗਏ ਲੋਕ-ਪੱਖੀ ਕੰਮਾਂ ਦੀ ਹਰ ਪਾਸੇ ਜਨਤਾ ਵਲੋਂ ਤਾਰੀਫ਼ ਹੋ ਰਹੀ ਹੈ¢ ਹਰ ਰੋਜ਼ ਵੱਖ-ਵੱਖ ਪਾਰਟੀਆਂ ਦੇ ਸੈਂਕੜੇ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ¢ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆੜ੍ਹਤੀ ਵਰਗ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੰਭੀਰ ਯਤਨ ਕੀਤੇ ਹਨ¢ ਆਪ ਸਰਕਾਰ ਨੇ ਆੜ੍ਹਤੀ ਵਰਗ ਦਾ ਸਤਿਕਾਰ ਅਤੇ ਸਹਿਯੋਗ ਦੋਵੇਂ ਯਕੀਨੀ ਬਣਾਏ ਗਏ ਹਨ¢
ਪਿਛਲੀ ਖ਼ਬਰ ਰੇਖਾ ਗੁਪਤਾ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਕੀਤਾ ਅਪਮਾਨ-ਕੰਗ/ਚੀਮਾ ਅਗਲੀ ਖ਼ਬਰ ਅਹਿਮਦਾਬਾਦ ਵਾਪਰੇ ਹਵਾਈ ਹਾਦਸੇ 'ਚ ਵਿਜੇ ਰੁਪਾਨੀ ਦੀ ਮੌਤ 'ਤੇ ਛੀਨਾ ਨੇ ਕੀਤਾ ਦੁਖ ਦਾ ਇਜ਼ਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।