22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਰੇਖਾ ਗੁਪਤਾ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਕੀਤਾ ਅਪਮਾਨ-ਕੰਗ/ਚੀਮਾ

ਅਜੀਤ ਡੈਸਕ 16-06-2025
ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਨੂੰ ਕਰਤਾਰ ਸਿੰਘ ਕਹਿਣ ਦੀ ਸਖ਼ਤ ਆਲੋਚਨਾ ਕੀਤੀ ਹੈ | ਪਾਰਟੀ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜਦੋਂ ਤੁਹਾਨੂੰ ਸਿੱਖ ਧਰਮ ਤੇ ਪੰਜਾਬ ਬਾਰੇ ਕੁੱਝ ਨਹੀਂ ਪਤਾ, ਤਾਂ ਤੁਸੀਂ ਇਥੇ ਪ੍ਰਚਾਰ ਕਰਨ ਕਿਉਂ ਆਏ? ਸ. ਚੀਮਾ ਨੇ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਪੰਜਾਬ ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਇਤਿਹਾਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਬਿਨਾਂ ਗਿਆਨ ਦੇ ਅਜਿਹੇ ਸ਼ਬਦਾਂ ਦੀ ਵਰਤੋਂ ਕਰਨਾ ਸਿੱਖ ਧਰਮ ਤੇ ਪੰਜਾਬ ਦਾ ਵੱਡਾ ਅਪਮਾਨ ਹੈ | ਚੀਮਾ ਨੇ ਕਿਹਾ ਕਿ ਇਕ ਪਾਸੇ ਉਹ ਕਹਿ ਰਹੀ ਸਨ ਕਿ ਅਸੀਂ ਜ਼ਿਮਨੀ ਚੋਣ ਜਿੱਤਾਂਗੇ ਤੇ ਦੂਜੇ ਪਾਸੇ ਉਨ੍ਹਾਂ ਨੂੰ ਪੰਜਾਬ ਦੇ ਸੱਭਿਆਚਾਰ ਬਾਰੇ ਕੁਝ ਵੀ ਨਹੀਂ ਪਤਾ ਇਹ ਬਹੁਤ ਵੱਡਾ ਮਜ਼ਾਕ ਹੈ | 'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰੇਖਾ ਗੁਪਤਾ ਨੇ ਸ੍ਰੀ ਕਰਤਾਰਪੁਰ ਸਾਹਿਬ ਤੇ ਸਿੱਖ ਧਰਮ ਦਾ ਅਪਮਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਰੇਖਾ ਗੁਪਤਾ ਦੇ ਬਿਆਨ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਦੀ ਮਾਨਸਿਕਤਾ ਮੁਗ਼ਲਾਂ ਵਾਲੀ ਹੈ | ਭਾਜਪਾ ਵਾਲੇ ਭਾਵੇਂ ਸੱਤਾ 'ਤੇ ਕਿੰਨਾ ਵੀ ਦਿਖਾਵਾ ਕਿਉਂ ਨਾ ਕਰਨ, ਪਰ ਉਨ੍ਹਾਂ ਦੇ ਬਿਆਨ ਅਕਸਰ ਇਹ ਸਾਬਤ ਕਰਦੇ ਹਨ ਕਿ ਭਾਜਪਾ ਆਗੂਆਂ ਦੀ ਮਾਨਸਿਕਤਾ ਸਿੱਖ ਧਰਮ ਤੇ ਪੰਜਾਬ ਵਿਰੋਧੀ ਹੈ |

ਪਿਛਲੀ ਖ਼ਬਰ ਇਤਰਾਜ਼ਯੋਗ ਟਿੱਪਣੀ ਕਰਨ ਲਈ ਰੇਖਾ ਗੁਪਤਾ ਮੰਗੇ ਮੁਆਫ਼ੀ-ਅਮਨ ਅਰੋੜਾ ਅਗਲੀ ਖ਼ਬਰ ਪੰਜਾਬ ਆੜ੍ਹਤੀ ਐਸੋਸੀਏਸ਼ਨ ਵਲੋਂ 'ਆਪ' ਉਮੀਦਵਾਰ ਅਰੋੜਾ ਨੂੰ ਸਮਰਥਨ ਦੇਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।