ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਸੰਬੰਧੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵਲੋਂ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ਦਾ ਆਮ ਆਦਮੀ ਪਾਰਟੀ ਨੇ ਸਖ਼ਤ ਨੋਟਿਸ ਲਿਆ ਹੈ | ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਇਥੇ ਜਾਰੀ ਕੀਤੇ ਬਿਆਨ 'ਚ ਕਿਹਾ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਭਾਜਪਾ ਉਮੀਦਵਾਰ ਦੇ ਪ੍ਰਚਾਰ ਲਈ ਆਈ ਸੀ ਤੇ ਉਨ੍ਹਾਂ ਨੇ ਇਸ ਸੰਬੰਧੀ ਬਾਅਦ ਵਿਚ ਪੈੱ੍ਰਸ ਕਾਨਫ਼ਰੰਸ ਵੀ ਕੀਤੀ ਸੀ | ਪੈੱ੍ਰਸ ਕਾਨਫ਼ਰੰਸ ਦÏਰਾਨ ਉਨ੍ਹਾਂ ਵਲੋਂ ਸੰਜੀਵ ਅਰੋੜਾ ਤੇ ਅਰੋੜਾ ਬਰਾਦਰੀ ਸੰਬੰਧੀ ਕੁੱਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਸੰਵਿਧਾਨਿਕ ਉੱਚ ਅਹੁਦੇ 'ਤੇ ਬੈਠੀ ਔਰਤ ਨੂੰ ਅਜਿਹਾ ਕਰਨਾ ਨਹੀਂ ਸ਼ੋਭਦਾ ਹੈ | ਇਸ ਲਈ ਰੇਖਾ ਗੁਪਤਾ ਨੂੰ ਤੁਰੰਤ ਪੰਜਾਬ ਤੇ ਅਰੋੜਾ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ | ਉਨ੍ਹਾਂ ਕਿਹਾ ਕਿ ਬੀ. ਜੇ. ਪੀ. ਵਲੋਂ ਹਮੇਸ਼ਾ ਹੀ ਫ਼ਿਰਕਾਪ੍ਰਸਤੀ ਰਾਜਨੀਤੀ ਕੀਤੀ ਹੈ, ਪਰ ਹੁਣ ਪੰਜਾਬ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ |