16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਹੁਣ 'ਆਪ' ਨੂੰ ਪੰਜਾਬ 'ਚੋਂ ਬਾਹਰ ਕੱਢਣ ਦੀ ਲੋੜ ਹੈ-ਕੈਪਟਨ ਅਮਰਿੰਦਰ ਸਿੰਘ

ਅਜੀਤ ਡੈਸਕ 17-06-2025

ਲੁਧਿਆਣਾ, 16 ਜੂਨ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਪੱਛਮੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਮਹੱਤਵਪੂਰਨ ਪਾਰਟੀ ਅਤੇ ਇੱਕ ਸੂਝਵਾਨ ਉਮੀਦਵਾਰ ਨੂੰ ਵੋਟ ਪਾਉਣ ਕਿਉਂਕਿ ਆਮ ਆਦਮੀ ਪਾਰਟੀ ਦੇ ਤਿੰਨ ਸਾਲਾਂ ਦੇ ਰਾਜ ਨੇ ਪੰਜਾਬ ਨੂੰ ਹਰ ਤਰ੍ਹਾਂ ਨਾਲ ਤਬਾਹ ਕਰ ਦਿੱਤਾ ਹੈ | ਕੈਪਟਨ ਬੋਲੇ ਕਿ 'ਬਹੁਤ ਹੋ ਗਿਆ, ਅਸੀਂ ਪੰਜਾਬ 'ਚ ਹੁਣ ਅਜਿਹਾ ਕੁਸ਼ਾਸਨ ਬਰਦਾਸ਼ਤ ਨਹੀਂ ਕਰ ਸਕਦੇ', ਲੋਕ ਆਪਣੇ ਅਤੇ ਪੰਜਾਬ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਸਮਝਦਾਰੀ ਅਤੇ ਸਾਵਧਾਨੀ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਨ | ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੀ ਚੋਣ 'ਆਪ' ਨੂੰ ਪੰਜਾਬ 'ਚੋਂ ਬਾਹਰ ਕੱਢਣ ਦੀ ਸ਼ੁਰੂਆਤ ਹੈ ਅਤੇ ਇਹ ਪੂਰੇ ਪੰਜਾਬ ਲਈ ਦਿਸ਼ਾ ਦਿਖਾਏਗੀ | ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲ ਸਿਰਫ਼ ਝੂਠ ਅਤੇ ਫਰਜ਼ੀ ਦਾਅਵੇ ਹੀ ਦੇਖੇ ਗਏ ਹਨ ਜਦੋਂ ਕਿ ਜ਼ਮੀਨੀ ਪੱਧਰ 'ਤੇ ਕੁਝ ਵੀ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੇ ਲੋਕ ਪੰਜਾਬ ਦੇ ਲੋਕਾਂ ਪ੍ਰਤੀ ਇਹ ਕਰਜ਼ਦਾਰ ਹਨ ਕਿ ਉਹ ਇੱਕ ਸਖ਼ਤ ਸੰਦੇਸ਼ ਦੇਣ ਕਿ ਪੰਜਾਬੀ ਪਿਛਲੇ ਤਿੰਨ ਸਾਲਾਂ ਦੌਰਾਨ 'ਆਪ' ਸਰਕਾਰ ਦੇ ਕੰਮਾਂ ਨੂੰ

ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਨੇ 19 ਤੱਕ ਹੋਟਲ, ਹੋਸਟਲ, ਗੈਸਟ ਹਾਊਸ ਅਤੇ ਹੋਰ ਅਜਿਹੀਆਂ ਥਾਵਾਂ 'ਤੇ ਵੀ ਬਾਹਰੀ ਲੋਕਾਂ ਦੇ ਠਹਿ... ਅਗਲੀ ਖ਼ਬਰ ਭੁਪੇਸ਼ ਬਘੇਲ ਨੇ ਆਸ਼ੂ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ ਪੰਜਾਬੀ ਪਹਿਰਾਵਾ, ਪੰਜਾਬੀਆਂ ਦੀ ਪਛਾਣ ਤੇ ਮਾਂ ਬੋਲੀ ਪੰਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।