ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਪਣੀ ਵੋਟ ਪਾਉਣ ਦੀ ਆਗਿਆ ਦੇਣ ਲਈ ਵੀਰਵਾਰ 19 ਜੂਨ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਹਿਮਾਂਸ਼ੂ ਜੈਨ ਨੇ ਅੱਗੇ ਦੱਸਿਆ ਕਿ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਜਾਂ ਕਿਸੇ ਹੋਰ ਸੰਸਥਾ ਵਿਚ ਕੰਮ ਕਰਨ ਵਾਲੇ ਅਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਵੋਟ ਪਾਉਣ ਦੇ ਹੱਕਦਾਰ ਹਰੇਕ ਵਿਅਕਤੀ ਨੂੰ ਛੁੱਟੀ ਦਿੱਤੀ ਜਾਵੇਗੀ | ਛੁੱਟੀ ਦੇ ਕਾਰਨ ਅਜਿਹੇ ਕਿਸੇ ਵੀ ਵਿਅਕਤੀ ਦੀ ਤਨਖਾਹ ਵਿਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ | ਇਸ ਤੋਂ ਇਲਾਵਾ ਜੇਕਰ ਕੋਈ ਮਾਲਕ ਉਪ-ਧਾਰਾ (1) ਜਾਂ ਉਪ-ਧਾਰਾ (2) ਦੇ ਉਪਬੰਧਾਂ ਦੀ ਉਲੰਘਣਾ ਕਰਦਾ ਹੈ ਤਾਂ ਅਜਿਹੇ ਮਾਲਕ ਨੂੰ ਜੁਰਮਾਨੇ ਅਤੇ ਸਜ਼ਾ ਦਿੱਤੀ ਜਾਵੇਗੀ |