16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਖੇਤੀਬਾੜੀ ਵਿਦਿਆਰਥੀਆਂ ਨੇ ਮੰਗਾਂ ਨੂੰ ਅੱਖੋਂ-ਪਰੋਖੇ ਕਰਨ ਦੇ ਸਰਕਾਰ 'ਤੇ ਲਗਾਏ ਦੋਸ਼ <br/>

ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਦੇ ਪ੍ਰਧਾਨ ਅੰਗਰੇਜ਼ ਸਿੰਘ ਮਾਨ ਤੇ ਹੋਰ ਸਾਥੀ ਜਾਣਕਾਰੀ ਸਾਂਝੀ ਕਰਦੇ ਹੋਏ | ਅਜੀਤ ਤਸਵੀਰ<br/> 17-06-2025

ਲੁਧਿਆਣਾ, 16 ਜੂਨ (ਜਗਮੀਤ ਸਿੰਘ)-ਖੇਤੀਬਾੜੀ ਕਿੱਤਾ ਦੁਨੀਆ ਭਰ ਵਿਚ ਸਭ ਤੋਂ ਵੱਧ ਅਪਣਾਇਆ ਜਾਣ ਵਾਲਾ ਕਿੱਤਾ ਹੈ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਖੇਤਾਂ ਦੇ ਮਾਸਟਰ ਰੱਖਣ ਦਾ ਵਾਅਦਾ ਕੀਤਾ ਸੀ, ਪਰ ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਗੱਲ ਬਾਤ ਕਰਨ ਉਪਰੰਤ ਪਤਾ ਚੱਲਿਆ ਕਿ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ ਹੈ | ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅੰਗਰੇਜ਼ ਸਿੰਘ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਸਾਬ ਨਾਲ ਸਾਡੀ ਮੀਟਿੰਗ ਹੋ ਚੁੱਕੀ ਹੈ ਅਤੇ ਉਨ੍ਹਾਂ ਨੇ ਖੁਦ ਵਾਅਦਾ ਪੂਰਾ ਕਰਨ ਲਈ ਕਿਹਾ ਪਰ ਪਤਾ ਨਹੀਂ ਉਹ ਦਿਨ ਕਦੋਂ ਆਵੇਗਾ | ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਪਿਛਲੇ ਸਾਲ ਵਿਧਾਨ ਸਭਾ ਵਿਚ ਜਾ ਕੇ ਯਾਦ ਪੱਤਰ ਦਿੱਤਾ ਗਿਆ ਸੀ | ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਇਕ ਸਾਲ ਪਹਿਲਾਂ 300 ਖੇਤੀਬਾੜੀ ਅਫ਼ਸਰਾਂ ਦੀ ਭਰਤੀ ਦਾ ਬਿਆਨ ਦਿੱਤਾ ਸੀ ਅਤੇ ਸਾਬਕਾ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਸਮੇਤ ਮੌਜੂਦਾ ਬਾਗ਼ਬਾਨੀ ਮੰਤਰੀ ਮਹਿੰਦਰ ਭਗਤ ਕਈ ਵਾਰ 111 ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਜਲਦ ਕਰਨ ਦਾ ਬਿਆਨ ਦੇ ਚੁੱਕੇ ਹਨ, ਇਹ ਸਾਰੇ ਬਿਆਨਾਂ ਤੱਕ ਹੀ ਸੀਮਤ ਹੋ ਕੇ ਰਹਿ ਗਏ ਹਨ | ਵਿਦਿਆਰਥੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਲਵਪ੍ਰੀਤ ਕੰਬੋਜ ਨੇ ਦੱਸਿਆ ਕਿ ਰਾਜਸਥਾਨ, ਮਹਾਰਾਸ਼ਟਰ, ਗੁਜਰਾਤ ਆਦਿ ਰਾਜਾਂ ਨੇ ਖੇਤੀਬਾੜੀ ਵਿਸ਼ੇ ਨੂੰ ਮੁੱਢਲੀ ਸਿੱਖਿਆ ਦੀ ਸੂਚੀ ਵਿਚ ਦਰਜ਼ ਕੀਤਾ ਹੋਇਆ ਹੈ, ਪਰ ਅਫ਼ਸੋਸ ਕਿ ਪੰਜਾਬ ਸਰਕਾਰ ਇਸ ਮੰਗ ਨੂੰ ਮੰਨਣ ਲਈ ਗੰਭੀਰ ਨਹੀਂ ਹੋ ਰਹੀ | ਆਗੂਆਂ ਨੇ ਸਰਕਾਰ ਨੂੰ ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਅਤੇ ਭਰਤੀ ਨੋਟੀਫ਼ਿਕੇਸ਼ਨ ਜਾਰੀ ਕਰਨ ਲਈ ਬੇਨਤੀ ਕੀਤੀ ਅਤੇ ਅਜਿਹਾ ਨਾ ਕਰਨ 'ਤੇ ਚੇਤਾਵਨੀ ਵੀ ਦਿੱਤੀ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨਦੀ ਤਾਂ ਉਹ ਘਰ-ਘਰ ਜਾ ਕੇ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਣਗੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਕੀਤੇ ਝੂਠੇ ਵਾਦੀਆਂ ਦੀਆਂ ਖ਼ਬਰਾਂ, ਵੀਡੀਓ ਆਦਿ ਦਿਖਾ ਕੇ ਜਾਗਰੂਕ ਕਰਨਗੇ | ਇਸ ਮੌਕੇ ਯੂਨੀਅਨ ਦੇ ਆਗੂ ਆਕਾਸ਼ਦੀਪ,

ਪਿਛਲੀ ਖ਼ਬਰ ਪੀਰ ਬਾਬਾ ਭੋਲੇ ਸ਼ਾਹ ਕਾਦਰੀ ਅਤੇ ਗਦੀਲੇ ਸ਼ਾਹ ਦਾ ਸਾਲਾਨਾ ਮੇਲਾ ਅਤੇ ਭੰਡਾਰਾ ਅੱਜ ਤੋਂ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਘੁੰਮਣ ਦੇ ਹੱਕ 'ਚ ਸੁਖਬੀਰ ਨੇ ਕੱਢਿਆ ਰੋਡ ਸ਼ੋਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।