16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪ੍ਰਸ਼ਾਸਨ ਨੇ ਚੋਣ ਸਮੱਗਰੀ ਹਟਾਉਣ 'ਚ ਰੁਕਾਵਟ ਪਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਦਿੱਤੀ ਚਿਤਾਵਨੀ <br/>

ਅਜੀਤ ਡੈਸਕ 17-06-2025
ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਪ੍ਰਸ਼ਾਸਨ ਨੇ ਚੋਣ ਨਾਲ ਸੰਬੰਧਤ ਸਮੱਗਰੀ ਹਟਾਉਣ ਸੰਬੰਧੀ ਲੋਕਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਹੁਕਮਾਂ 'ਚ ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਜਨਤਕ ਜਾਇਦਾਦਾਂ ਤੋਂ ਰਾਜਨੀਤਿਕ ਪਾਰਟੀਆਂ ਜਾਂ ਉਮੀਦਵਾਰਾਂ ਨਾਲ ਸੰਬੰਧਿਤ ਹੋਰਡਿੰਗ, ਪੋਸਟਰ ਜਾਂ ਕਿਸੇ ਵੀ ਹੋਰ ਪ੍ਰਚਾਰ ਸਮੱਗਰੀ ਨੂੰ ਹਟਾਉਣ ਦੇ ਕੰਮ ਵਿਚ ਦਖਲ ਨਾ ਦੇਣ | ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਅਧਿਕਾਰ ਖੇਤਰ ਵਿਚ ਜਨਤਕ ਇਮਾਰਤਾਂ ਜਾਂ ਜਨਤਕ ਜਾਇਦਾਦਾਂ 'ਤੇ ਰਾਜਨੀਤਿਕ ਪਾਰਟੀਆਂ ਜਾਂ ਉਮੀਦਵਾਰਾਂ ਦੇ ਕਿਸੇ ਵੀ ਹੋਰਡਿੰਗ, ਪੋਸਟਰ ਜਾਂ ਪ੍ਰਚਾਰ ਸਮੱਗਰੀ ਦੀ ਇਜਾਜ਼ਤ ਨਹੀਂ ਹੈ | ਅਜਿਹੀ ਸਮੱਗਰੀ ਹਟਾਉਣ ਦੌਰਾਨ ਚੋਣ ਟੀਮਾਂ ਵਿਚ ਰੁਕਾਵਟ ਪਾਉਣ ਜਾਂ ਦਖਲਅੰਦਾਜ਼ੀ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਕਾਨੂੰਨ ਦੇ ਸਬੰਧਤ ਉਪਬੰਧਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ | ਪ੍ਰਸ਼ਾਸਨ ਇੱਕ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ | ਸਾਰੇ ਹਿੱਸੇਦਾਰਾਂ ਨੂੰ ਜ਼ਿਮਨੀ ਚੋਣ ਪ੍ਰਕਿਰਿਆ ਦੌਰਾਨ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਚੋਣ ਟੀਮਾਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਜਾਂਦੀ ਹੈ |

ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਮਾਨ ਨੇ ਉਮੀਦਵਾਰ ਗੋਪੀ ਦੇ ਹੱਕ 'ਚ ਚੋਣ ਪ੍ਰਚਾਰ ਸਰਕਾਰ ਦੇ ਕਿਸੇ ਵੀ ਦਬਾਅ 'ਚ... ਅਗਲੀ ਖ਼ਬਰ ਪੰਜਾਬ ਦੇ ਲੋਕ 2027 'ਚ ਦੇਖਣਾ ਚਾਹੰੁਦੇ ਨੇ ਕਾਂਗਰਸ ਦੀ ਸਰਕਾਰ-ਬੈਂਸ ਬੈਂਸ ਨੇ ਨਵ ਨਿਯੁਕਤ ਕੋਆਰਡੀਨੇਟਰ ਡਾ. ਕਰਨ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।