16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਮਾਨ ਨੇ ਉਮੀਦਵਾਰ ਗੋਪੀ ਦੇ ਹੱਕ 'ਚ ਚੋਣ ਪ੍ਰਚਾਰ ਸਰਕਾਰ ਦੇ ਕਿਸੇ ਵੀ ਦਬਾਅ 'ਚ ਨਾ ਆਉਣ ਵੋਟਰ-ਸਿਮਰਨਜੀਤ ਸਿੰਘ ਮਾਨ <br/>

ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਹਲਕਾ ਪੱਛਮੀ ਵਿਖੇ ਪਾਰਟੀ ਉਮੀਦਵਾਰ ਨਵਨੀਤ ਕੁਮਾਰ ਗੋਪੀ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ, ਨਾਲ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਮਾਨਗੜ ਅਤੇ ਹੋਰ | ਅਜੀਤ ਤਸਵੀਰ <br/> 17-06-2025
ਲੁਧਿਆਣਾ, 16 ਜੂਨ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਨਵਨੀਤ ਕੁਮਾਰ ਗੋਪੀ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਲੁਧਿਆਣਾ ਪਹੁੰਚੇ | 'ਆਪ', ਕਾਂਗਰਸ ਤੇ ਭਾਜਪਾ 'ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਹਮੇਸ਼ਾ ਹੀ ਪੰਜਾਬ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਹੈ, ਜਦ ਕਿ ਸੱਤਾ ਧਿਰ ਨੇ ਸਿਰਫ਼ ਲਾਰਿਆਂ ਤੋਂ ਸਿਵਾਏ ਕੁੱਝ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਪੱਛਮੀ ਦੇ ਵੋਟਰਾਂ ਨੂੰ ਕਿਸੇ ਵੀ ਪਾਰਟੀ ਤੋਂ ਡਰਨ ਦੀ ਲੋੜ ਨਹੀਂ, ਬਲਕਿ ਉਹ ਆਪਣੀ ਜ਼ਮੀਰ 'ਤੇ ਹੱਥ ਰੱਖ ਉਸ ਉਮੀਦਵਾਰ ਨੂੰ ਵੋਟ ਕਰਨ, ਜੋ ਹਲਕਾ ਪੱਛਮੀ ਦੀ ਨੁਹਾਰ ਬਦਲ ਸਕਦਾ ਹੋਵੇ | ਉਨ੍ਹਾਂ ਕਿਹਾ ਕਿ ਅੱਜ ਤੱਕ ਤਾਂ ਹਲਕਾ ਪੱਛਮੀ ਦੀ ਕਿਸੇ ਨੇ ਸਾਰ ਨਹੀਂ ਲਈ, ਜਦ ਕਿ ਹੁਣ ਇਨ੍ਹਾਂ ਪਾਰਟੀਆਂ ਵਲੋਂ ਲੋਕਾਂ ਨਾਲ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੇ ਅਕਾਲੀ ਦਲ, ਕਾਂਗਰਸ ਤੇ 'ਆਪ' ਨੂੰ ਪਰਖ ਲਿਆ ਹੈ | ਇਨ੍ਹਾਂ ਪਾਰਟੀਆਂ ਤੋਂ ਸਤਾਏ ਲੋਕ ਹੁਣ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਿਚ ਆਪਣਾ ਭਵਿੱਖ ਦੇਖ ਰਹੇ ਹਨ | ਇਸ ਮੌਕੇ ਉਮੀਦਵਾਰ ਨਵਨੀਤ ਕੁਮਾਰ ਗੋਪੀ ਨੇ ਕਿਹਾ ਕਿ ਚੋਣ ਮੀਟਿੰਗਾਂ ਦੌਰਾਨ ਹਲਕੇ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਦੇ ਉਹ ਸਦਾ ਰਿਣੀ ਰਹਿਣਗੇ | ਉਨ੍ਹਾਂ ਕਿਹਾ ਕਿ ਲੋਕ ਆਪ ਮੁਹਾਰੇ ਉਨ੍ਹਾਂ ਦੀਆਂ ਮੀਟਿੰਗਾਂ 'ਚ ਸ਼ਾਮਿਲ ਹੋ ਰਹੇ ਹਨ ਅਤੇ ਲੋਕਾਂ ਨੇ ਖੁਦ ਹੀ ਉਨ੍ਹਾਂ ਦੀ ਚੋਣ ਕਮਾਨ ਸੰਭਾਲੀ ਹੋਈ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 19 ਜੂਨ ਨੂੰ ਚੋਣ ਨਿਸ਼ਾਨ ਬਾਲਟੀ ਦਾ ਬਟਨ ਦਬਾ ਕੇ ਉਨ੍ਹਾਂ ਨੂੰ ਵਿਧਾਨ ਸਭਾ ਵਿਚ ਭੇਜਣ, ਹਲਕੇ ਦੇ ਵਿਕਾਸ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੋਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਮਾਨਗੜ, ਬਲਵਿੰਦਰ ਸਿੰਘ ਕੁਲਾਰ, ਪਿ੍ਤਪਾਲ ਸਿੰਘ ਮੁਕੰਦਪੁਰ, ਉਪਿੰਦਰ ਸਿੰਘ ਪੀ.ਏ, ਜਸਕੀਰਤ ਸਿੰਘ ਯੂਥ ਪ੍ਰਧਾਨ ਖੰਨਾ, ਸ਼ੇਰ ਸਿੰਘ ਸਮਰਾਲਾ, ਕੁਲਵੰਤ ਸਿੰਘ ਬਹਿਲੋਲਪੁਰ, ਸਿਕੰਦਰ ਸਿੰਘ ਬਿਲਗਾ, ਬਲਜਿੰਦਰ ਸਿੰਘ ਪਾਂਗਲੀ, ਗੁਰਮੇਲ ਸਿੰਘ ਕਨੇਚ, ਅਮਨਦੀਪ ਸਿੰਘ ਭੈਰੋਮੁੰਨਾ, ਅਮਰਿੰਦਰ ਸਿੰਘ ਲਾਡੀ, ਹਰਜਿੰਦਰ ਸਿੰਘ, ਮਾਨ ਸਿੰਘ, ਰਾਮਪਾਲ ਸਿੰਘ, ਪਿ੍ਤਪਾਲ ਸਿੰਘ ਘੁਡਾਣੀ ਖੁਰਦ, ਬੀਬੀ ਰਾਜਿੰਦਰ ਕੌਰ ਜੈਤੋਂ, ਬੀਬੀ ਸਿਮਰਨ ਕੌਰ ਲੁਧਿਆਣਾ, ਬੀਬੀ ਹਰਪਾਲ ਕੌਰ ਸੰਗਰੂਰ, ਪਵਾਰ ਸਾਹਿਬ ਗੁਰਦਾਸਪੁਰ, ਸੁਰਜੀਤ ਸਿੰਘ ਕੋਚ, ਬਲਵਿੰਦਰ ਸਿੰਘ ਸਿਹੋੜਾ (ਕਾਕਾ ਗਿੱਲ), ਜਸਕੀਰਤ ਸਿੰਘ ਭੁੱਟਾ, ਧਰਮ ਸਿੰਘ ਕਲੌੜ, ਭੁਪਿੰਦਰ ਸਿੰਘ ਫ਼ਤਿਹਪੁਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਵਰਕਰ ਤੇ ਸਮਰਥਕ ਹਾਜ਼ਰ ਸਨ |

ਪਿਛਲੀ ਖ਼ਬਰ ਅਵਿਨਾਸ਼ ਰਾਏ ਖੰਨਾ ਨੇ ਜੀਵਨ ਗੁਪਤਾ ਦੇ ਚੋਣ ਪ੍ਰਚਾਰ ਨੰੂ ਲੈ ਕੇ ਕੀਤੀ ਮੀਟਿੰਗ <br/> ਅਗਲੀ ਖ਼ਬਰ ਪ੍ਰਸ਼ਾਸਨ ਨੇ ਚੋਣ ਸਮੱਗਰੀ ਹਟਾਉਣ 'ਚ ਰੁਕਾਵਟ ਪਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਦਿੱਤੀ ਚਿਤਾਵਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।