ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਵਲੋਂ ਅੱਜ ਜਾਰੀ ਕੀਤੇ ਗਏ ਹੁਕਮਾਂ ਤਹਿਤ ਮੰਗਲਵਾਰ ਸ਼ਾਮ 6 ਵਜੇ ਤੋਂ ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਦੇ ਘੇਰੇ ਅੰਦਰ ਪੈਂਦੇ ਇਲਾਕਿਆਂ ਵਿਚ ਧਾਰਾ 163 ਬੀ.ਐਨ.ਐਸ. ਲਾਗੂ ਹੋਵੇਗੀ | ਜੈਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਇਸ ਦੌਰਾਨ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮੁਕੰਮਲ ਪਾਬੰਦੀ ਹੋਵੇਗੀ | ਇਹ ਹੁਕਮ ਵੀਰਵਾਰ ਦੇਰ ਸ਼ਾਮ ਤੱਕ ਜਾਰੀ ਰਹਿਣਗੇ |