16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਡਾ. ਅਮਰ ਸਿੰਘ ਨੇ ਹਲਵਾਰਾ ਹਵਾਈ ਅੱਡੇ ਨੂੰ ਲੈ ਕੇ 'ਆਪ' ਦੇ ਦਾਅਵਿਆਂ ਨੂੰ ਦੱਸਿਆ ਕੋਰਾ ਝੂਠ

ਅਜੀਤ ਡੈਸਕ 17-06-2025
ਲੁਧਿਆਣਾ, 16 ਜੂਨ (ਜਤਿੰਦਰ ਭੰਬੀ)-ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਬੋਪਾਰਾਏ ਨੇ ਹਲਵਾਰਾ ਹਵਾਈ ਅੱਡੇ ਨੂੰ ਲੈ ਕੇ 'ਆਪ' ਦੇ ਝੂਠੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ਰਾਜ ਸਭਾ ਮੈਂਬਰ ਅਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਹਲਕੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਬਟੋਰਨਾ ਚਾਹੁੰਦੇ ਹਨ | ਜਦਕਿ ਹਲਵਾਰਾ ਹਵਾਈ ਅੱਡੇ ਨੂੰ ਮੁਕੰਮਲ ਕਰਵਾਉਣ ਵਿਚ ਅਰੋੜਾ ਦਾ ਕੋਈ ਯੋਗਦਾਨ ਨਹੀਂ | ਡਾ. ਬੋਪਾਰਾਏ ਹਲਕਾ ਪੱਛਮੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦਾ ਚੋਣ ਪ੍ਰਚਾਰ ਕਰਨ ਲੁਧਿਆਣਾ ਪੁੱਜੇ ਸਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੜਕਾਂ ਤੇ ਹੋਰਡਿੰਗ ਲਗਾ ਕੇ ਇਹ ਦਾਅਵਾ ਕੀਤਾ ਹੈ ਕਿ ਹਲਵਾਰਾ ਹਵਾਈ ਅੱਡਾ ਅਸੀਂ ਚਾਲੂ ਕਰਵਾ ਦਿੱਤਾ ਜੋ ਕਿ ਕੋਰਾ ਝੂਠ ਹੈ, ਮੌਜੂਦਾ ਸਰਕਾਰ ਨੇ ਤਾਂ 8 ਮਹੀਨੇ ਦਾ ਕੰਮ ਤਿੰਨ ਸਾਲਾਂ ਵਿਚ ਪੂਰਾ ਕਰਨ ਵਿਚ ਦੇਰੀ ਕੀਤੀ, ਕਿਉਂਕਿ ਸਰਕਾਰ ਏਅਰਪੋਰਟ ਨੂੰ ਲੋੜੀਂਦੇ ਫ਼ੰਡ ਮੁਹੱਈਆ ਨਹੀਂ ਕਰਵਾ ਸਕੀ | ਇਹ ਪ੍ਰੋਜੈਕਟ ਲੰਬੀ ਪ੍ਰਕਿਰਿਆ ਤੋਂ ਬਾਅਦ, ਉਨ੍ਹਾਂ ਨੇ 2018 ਵਿਚ ਨਿੱਜੀ ਤੌਰ 'ਤੇ ਸ਼ੁਰੂ ਕਰਵਾਇਆ ਸੀ ਅਤੇ ਹਵਾਈ ਅੱਡੇ 'ਤੇ ਡਾ. ਅਮਰ ਸਿੰਘ ਦੇ ਨਾਂਅ ਦੇ ਨੀਂਹ ਪੱਥਰ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਸੱਤਾ ਤੋਂ ਬਾਹਰ ਹੋ ਗਈ ਅਤੇ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਈ, ਪਰ ਕੇਵਲ ਕੁੱਝ ਪ੍ਰਤੀਸ਼ਤ ਕਾਰਜ ਪੂਰਾ ਹੋਣ ਵਾਲਾ ਸੀ, ਜਿਸ ਨੂੰ ਪੂਰਾ ਕਰਨ ਵਿਚ ਆਪ ਸਰਕਾਰ ਨੇ ਤਿੰਨ ਸਾਲ ਲੱਗਾ ਦਿੱਤੇ ਫਿਰ ਵੀ ਇਸਦਾ ਫ਼ਾਇਦਾ ਲੈਣਾ ਚਾਹੁੰਦੀ ਹੈ |
ਪਿਛਲੀ ਖ਼ਬਰ ਐਡਵੋਕੇਟ ਘੁੰਮਣ ਦੇ ਹੱਕ 'ਚ ਵਾਰਡ ਨੰਬਰ-61 'ਚ ਚੋਣ ਮੀਟਿੰਗ <br/> ਅਗਲੀ ਖ਼ਬਰ ਮੈਰੀਟੋਰੀਅਸ ਸਕੂਲਾਂ ਦੇ ਚੰਗੇ ਨਤੀਜੇ ਆਉਣ 'ਤੇ ਵੀ ਸੂਬਾ ਸਰਕਾਰ ਵਲੋਂ ਅਧਿਆਪਕਾਂ ਨੰੂ ਨਹੀਂ ਕੀਤਾ ਜਾ ਰਿਹਾ ਪੱਕਾ-ਡਾ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।