16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਐਡਵੋਕੇਟ ਘੁੰਮਣ ਦੇ ਹੱਕ 'ਚ ਵਾਰਡ ਨੰਬਰ-61 'ਚ ਚੋਣ ਮੀਟਿੰਗ <br/>

ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਐਡਵੋਕੇਟ ਘੁੰਮਣ ਦੇ ਹੱਕ 'ਚ ਵਾਰਡ ਨੰਬਰ-61 ਵਿਖੇ ਹੋਈ ਮੀਟਿੰਗ ਦੌਰਾਨ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਸ਼ੋ੍ਰਮਣੀ ਗੁਰਦੁਆਰਾ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਤੇ ਹੋਰ | ਅਜੀਤ ਤਸਵੀਰ <br/> 17-06-2025
ਲੁਧਿਆਣਾ, 16 ਜੂਨ (ਜਗਮੀਤ ਸਿੰਘ)-ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਹੱਕ 'ਚ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਦੇ ਯਤਨਾਂ ਸਦਕਾ ਵਾਰਡ ਨੰਬਰ-61 ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਘੁਮਾਰ ਮੰਡੀ ਮਾਰਕੀਟ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਇਕ ਮੀਟਿੰਗ ਕਰਵਾਈ ਗਈ | ਇਸ ਮੀਟਿੰਗ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਰੂਪ ਨਾਲ ਸ਼ਾਮਿਲ ਹੋਏ | ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਤੇ ਹਿਤਾਂ ਦੀ ਗੱਲ ਕਰਨ ਵਾਲੀ ਇਕੋ-ਇਕ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਹੈ | ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਆਪਣੀ ਖੇਤਰੀ ਪਾਰਟੀ ਹੈ, ਜਦਕਿ ਬਾਕੀ ਦੀਆਂ ਰਾਜਨੀਤਿਕ ਪਾਰਟੀਆਂ ਦਾ ਰਿਮੋਟ ਕੰਟਰੋਲ ਦਿੱਲੀ ਤੋਂ ਚੱਲਦਾ ਹੈ | ਇਸ ਲਈ ਪੰਜਾਬ ਤੋਂ ਬਾਹਰੀ ਪਾਰਟੀਆਂ ਕਦੇ ਪੰਜਾਬ ਅਤੇ ਪੰਜਾਬੀਆਂ ਦੇ ਭਲੇ ਲਈ ਨਹੀਂ ਸੋਚ ਸਕਦੀਆਂ | ਇਸ ਲਈ ਅੱਜ ਜ਼ਰੂਰੀ ਹੈ ਕਿ ਅਸੀਂ ਇਕਜੁੱਟ ਹੋ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ ਅਤੇ ਪਾਰਟੀ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਜੇਤੂ ਬਣਾਉਣ ਲਈ ਇਕੱਠੇ ਹੋ ਹੰਭਲਾ ਮਾਰੀਏ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਭਾਈ ਅਮਰਜੀਤ ਸਿੰਘ ਚਾਵਲਾ, ਜਗਜੀਤ ਸਿੰਘ ਤਲਵੰਡੀ, ਰਾਜਵਿੰਦਰ ਸਿੰਘ ਫ਼ਰੀਦਕੋਟ, ਯਾਦਵਿੰਦਰ ਸਿੰਘ ਯਾਦੂ, ਸਰਬਜੀਤ ਸਿੰਘ ਝਿੰਜ਼ਰ, ਤੀਰਥ ਸਿੰਘ ਮੱਲ੍ਹਾ, ਸ਼ੇਰ ਸਿੰਘ ਮੰਡਵਾਲਾ, ਹਰਜਤਿੰਦਰ ਸਿੰਘ ਬਾਜਵਾ, ਜਸਕਰਨ ਸਿੰਘ ਦਿਓਲ, ਸਤਨਾਮ ਸਿੰਘ ਰਾਹੀ, ਜਗਦੀਪ ਸਿੰਘ ਕਾਉਂਕੇ, ਕੰਵਲਜੀਤ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸ਼ੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਗੋਪੀ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ ਅਗਲੀ ਖ਼ਬਰ ਡਾ. ਅਮਰ ਸਿੰਘ ਨੇ ਹਲਵਾਰਾ ਹਵਾਈ ਅੱਡੇ ਨੂੰ ਲੈ ਕੇ 'ਆਪ' ਦੇ ਦਾਅਵਿਆਂ ਨੂੰ ਦੱਸਿਆ ਕੋਰਾ ਝੂਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।