16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸ਼ੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਗੋਪੀ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ

ਹਲਕਾ ਪੱਛਮੀ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਨਵਨੀਤ ਕੁਮਾਰ ਗੋਪੀ ਆਪਣੇ ਸਮਰਥਕਾਂ ਸਮੇਤ ਚੋਣ ਪ੍ਰਚਾਰ ਕਰਦੇ ਹੋਏ¢ ਅਜੀਤ ਤਸਵੀਰ <br/> 17-06-2025
ਲੁਧਿਆਣਾ, 16 ਜੂਨ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੱਛਮੀ 'ਚ ਹੋ ਰਹੀ ਜ਼ਿਮਨੀ ਚੋਣ 'ਚ ਸ਼ੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਨਵਨੀਤ ਕੁਮਾਰ ਗੋਪੀ ਦੀ ਚੋਣ ਮੁਹਿੰਮ ਸਿਖ਼ਰਾਂ ਵੱਲ ਨੂੰ ਬੜੀ ਤੇਜ਼ੀ ਨਾਲ ਵੱਧ ਰਹੀ ਹੈ¢ ਅੱਜ ਗੋਪੀ ਵਲੋਂ ਆਪਣੇ ਵੱਡੀ ਗਿਣਤੀ ਵਿਚ ਵਰਕਰਾਂ ਅਤੇ ਸਮਰਥਕਾਂ ਦੇ ਨਾਲ ਹਲਕੇ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ¢ ਇਸ ਮÏਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸ਼ਹੀਦਾਂ ਦੇ ਨਾਮ ਤੇ ਸੱਤਾ ਹਾਸਿਲ ਕੀਤੀ, ਪਰ ਸੱਤਾ ਹਾਸਲ ਕਰਨ ਤੋਂ ਬਾਅਦ ਉਹ ਸ਼ਹੀਦਾਂ ਨੂੰ ਬਿਲਕੁਲ ਹੀ ਭੁੱਲ ਗਏ¢ ਉਨ੍ਹਾਂ ਕਿਹਾ ਕਿ ਸੱਤਾ ਹਾਸਲ ਕਰਨ ਤੋਂ ਪਹਿਲਾਂ ਆਪ ਨੇ ਜੋ ਵੱਡੇ ਵੱਡੇ ਵਾਅਦੇ ਪੰਜਾਬ ਵਾਸੀਆਂ ਨਾਲ ਕੀਤੇ ਸਨ, ਉਨ੍ਹਾਂ ਵਿਚੋਂ ਇਕ ਵੀ ਵਾਅਦਾ ਹੁਣ ਤੱਕ ਪੂਰਾ ਨਹੀਂ ਕੀਤਾ ਜਾ ਸਕਿਆ¢ਇਸ ਮÏਕੇ ਉਨ੍ਹਾਂ ਹਲਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਚੋਣ ਜਿੱਤਣ ਉਪਰੰਤ ਸਭ ਤੋਂ ਪਹਿਲਾਂ ਕੰਮ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣਗੇ¢ ਉਨ੍ਹਾਂ ਕਿਹਾ ਕਿ ਹਲਕਾ ਪੱਛਮੀ ਦੇ ਲੋਕ ਇਸ ਵਾਰ ਸ਼ੋਮਣੀ ਅਕਾਲੀ ਦਲ (ਅੰਮਿ੍ਤਸਰ) ਵਿਚ ਆਪਣਾ ਭਵਿੱਖ ਦੇਖ ਰਹੇ ਹਨ¢ ਇਸ ਮÏਕੇ ਉਨ੍ਹਾਂ ਹਲਕਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 19 ਜੂਨ, ਦਿਨ ਵੀਰਵਾਰ ਨੂੰ ਬਾਲਟੀ ਦਾ ਬਟਨ ਦਬਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ ਤਾਂ ਜੋ ਉਹ ਹਲਕੇ ਦੇ ਲੋਕਾਂ ਦੀਆਂ ਆਸਾਂ ਤੇ ਉਮੀਦਾਂ 'ਤੇ ਖਰਾ ਉਤਰ ਸਕਣ¢ ਇਸ ਮÏਕੇ ਪਾਰਟੀ ਦੇ ਸੀਨੀਅਰ ਆਗੂ ਗੁਰਜੰਟ ਸਿੰਘ ਕੱਟੂ, ਗੁਰਦੀਪ ਸਿੰਘ ਢੁੱਡੀ, ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਮਾਨਗੜ, ਬਲਵਿੰਦਰ ਸਿੰਘ ਸਿਓੜਾ, ਬਲਜਿੰਦਰ ਸਿੰਘ ਪਾਂਗਲੀ, ਬਲਵਿੰਦਰ ਸਿੰਘ ਕੁਲਾਰ ਇੰਚਾਰਜ, ਨਵਦੀਪ ਸਿੰਘ ਕਲਸੀ, ਪਿ੍ਤਪਾਲ ਸਿੰਘ ਮੁਕੰਦਪੁਰ, ਗੁਰਸ਼ਰਨ ਸਿੰਘ ਆਲਮਗੀਰ, ਗੁਰਪ੍ਰੀਤ ਸਿੰਘ ਗੋਰਾ ਲੋਹਾਰਾ, ਜਸਕਰਨ ਸਿੰਘ ਸਿੱਧੂ, ਜਗਦੇਵ ਸਿੰਘ ਪਾਂਗਲੀ, ਹਰਿੰਦਰ ਸਿੰਘ, ਬੀਬੀ ਮਨਦੀਪ ਕÏਰ ਸੰਧੂ, ਬਲਵੰਤ ਸਿੰਘ ਢਿੱਲੋਂ, ਗੁਰਮੇਲ ਸਿੰਘ ਕਨੇਚ, ਬੀਬੀ ਸੁਖਜੀਤ ਕÏਰ, ਉਪਿੰਦਰ ਸਿੰਘ, ਬੀਬੀ ਕੁਲਵਿੰਦਰ ਕÏਰ, ਦਰਸ਼ਨ ਸਿੰਘ ਮੰਡੇਰ, ਹਰਦੀਪ ਸਿੰਘ ਨਾਰੀਕੇ, ਗੁਰਦੀਪ ਸਿੰਘ ਮੱਲਾ, ਬੀਬੀ ਸਿਮਰਨ, ਭੁਪਿੰਦਰ ਸਿੰਘ ਫ਼ਤਿਹਪੁਰ, ਅਮਰਿੰਦਰ ਸਿੰਘ ਜੋਰਾ, ਬਲਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਅੱਬੂਪੁਰ, ਗੁਰਜੋਤ ਸਿੰਘ, ਰਾਮਪਾਲ ਪਾਇਲ, ਮਹਿੰਦਰ ਸਿੰਘ ਸਹਿਜੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਵਰਕਰ ਤੇ ਸਮਰਥਕ ਹਾਜ਼ਰ ਸਨ¢
ਪਿਛਲੀ ਖ਼ਬਰ ਰੋਜ਼ ਗਾਰਡਨ 'ਚ ਸਵੇਰ ਦੀ ਸੈਰ ਸਮੇਂ ਅਰੋੜਾ ਵਲੋਂ ਚੋਣ ਪ੍ਰਚਾਰ ਅਗਲੀ ਖ਼ਬਰ ਐਡਵੋਕੇਟ ਘੁੰਮਣ ਦੇ ਹੱਕ 'ਚ ਵਾਰਡ ਨੰਬਰ-61 'ਚ ਚੋਣ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।