16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਜੀਵਨ ਗੁਪਤਾ ਵਲੋਂ ਸਰਾਭਾ ਨਗਰ 'ਚ ਘਰ-ਘਰ ਚੋਣ ਪ੍ਰਚਾਰ <br/>

ਅਜੀਤ ਡੈਸਕ 17-06-2025
ਲੁਧਿਆਣਾ, 16 ਜੂਨ (ਭੁਪਿੰਦਰ ਸਿੰਘ ਬੈਂਸ)-'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅਸਿੱਧੇ ਤੌਰ 'ਤੇ ਪੰਜਾਬ ਦੀ ਸੱਤਾ 'ਤੇ ਕਬਜ਼ਾ ਕਰ ਲਿਆ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਕੇਜਰੀਵਾਲ ਦੀ ਚਾਪਲੂਸੀ ਕਰਕੇ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣਾ ਚਾਹੁੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਉਮੀਦਵਾਰ ਜੀਵਨ ਗੁਪਤਾ ਵਲੋਂ ਸਰਾਭਾ ਨਗਰ ਵਿਚ ਘਰ-ਘਰ ਪ੍ਰਚਾਰ ਕਰਦੇ ਹੋਏ ਕੀਤਾ ਗਿਆ | ਜੀਵਨ ਗੁਪਤਾ ਨੇ ਕਿਹਾ ਕਿ ਵਿਧਾਨ ਸਭਾ ਪੱਛਮੀ ਦੀ ਉਪ-ਚੋਣ 'ਚ ਸੰਜੀਵ ਅਰੋੜਾ ਨੂੰ ਚੋਣ ਲੜਾਉਣਾ ਸਿਰਫ਼ ਇਕ ਬਹਾਨਾ ਹੈ, ਅਸਲੀਅਤ 'ਚ ਕੇਜਰੀਵਾਲ ਨੇ ਇਸ ਸੀਟ ਦੀ ਆੜ ਹੇਠ ਰਾਜ ਸਭਾ ਜਾਣਾ ਹੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮਾਸੂਮ ਲੋਕਾਂ ਨੂੰ ਆਪਣੇ ਆਪ ਨੂੰ ਦਿਖਾਉਣ ਅਤੇ ਆਪਣੇ ਕਾਲੇ ਕੰਮਾਂ ਨੂੰ ਛੁਪਾਉਣ ਲਈ 'ਆਪ' ਸਰਕਾਰ ਆਪਣੇ ਵਿਧਾਇਕਾਂ ਵਿਰੁੱਧ ਕਾਰਵਾਈ ਕਰਨ ਦਾ ਦਿਖਾਵਾ ਕਰਦੀ ਹੈ ਤਾਂ ਜੋ ਲੋਕਾਂ ਦੀ ਹਮਦਰਦੀ ਪ੍ਰਾਪਤ ਕੀਤੀ ਜਾ ਸਕੇ | ਇਸ ਮੌਕੇ ਪਿ੍ਤਪਾਲ ਸਿੰਘ, ਪੂਰਨਿਮਾ ਗੁਪਤਾ, ਮੀਨਾਕਸ਼ੀ, ਹਰਿੰਦਰ ਸਿੰਘ, ਗੁਰਬਚਨ ਸਿੰਘ, ਜਸਪਾਲ ਸਿੰਘ ਭੱਟੀ, ਸੌਰਭ, ਦੀਪੇਂਦਰ, ਹਰਦਿਆਲ ਸਿੰਘ ਅਤੇ ਡਾ: ਸ਼ੇਖਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸੰਜੀਵ ਅਰੋੜਾ ਨੇ ਸਰਾਭਾ ਨਗਰ ਵਿਖੇ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਰੋਜ਼ ਗਾਰਡਨ 'ਚ ਸਵੇਰ ਦੀ ਸੈਰ ਸਮੇਂ ਅਰੋੜਾ ਵਲੋਂ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।