16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਚੰਨੀ ਨੇ ਵਰ੍ਹਦੇ ਮੀਂਹ 'ਚ ਆਸ਼ੂ ਲਈ ਕੀਤਾ ਚੋਣ ਪ੍ਰਚਾਰ <br/>

ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਦੇ ਹੱਕ 'ਚ ਵਰ੍ਹਦੇ ਮੀਂਹ 'ਚ ਛਤਰੀ ਤਾਣ ਕੇ ਚੋਣ ਪ੍ਰਚਾਰ ਕਰਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਾਲ ਕਾਂਗਰਸੀ ਆਗੂ ਗੁਰਕਿਰਪਾਲ ਸਿੰਘ ਪਾਲਾ ਢੰਡਾਰੀ ਤੇ ਹੋਰ | ਅਜੀਤ ਤਸਵੀਰ <br/> 17-06-2025
ਲੁਧਿਆਣਾ, 16 ਜੂਨ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਪੱਛਮੀ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਰ੍ਹਦੇ ਮੀਂਹ 'ਚ ਛੱਤਰੀ ਤਾਣ ਕੇ ਵੋਟਾਂ ਮੰਗੀਆਂ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਗੁਰਕਿਰਪਾਲ ਸਿੰਘ ਪਾਲਾ ਢੰਡਾਰੀ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ | ਇਸ ਮੌਕੇ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਜਿੰਨਾ ਵਿਕਾਸ ਸਰਕਾਰ ਹੁੰਦੇ ਕਰਵਾਇਆ, ਉਨ੍ਹਾਂ ਵਿਕਾਸ ਕਿਸੇ ਵੀ ਪਾਰਟੀ ਨੇ ਨਹੀਂ ਕਰਵਾਇਆ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਤਾਂ ਜੋ ਹਲਕੇ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਹੋ ਸਕੇ | ਇਸ ਮੌਕੇ ਪਾਲਾ ਢੰਡਾਰੀ ਨੇ ਕਿਹਾ ਕਿ ਆਸ਼ੂ ਨੇ ਕੈਬਨਿਟ ਮੰਤਰੀ ਹੁੰਦਿਆਂ ਹਲਕਾ ਪੱਛਮੀ ਲਈ ਵਿਕਾਸ ਕਾਰਜਾਂ ਦੀ ਝੜੀ ਲਗਾ ਦਿੱਤੀ | ਉਨ੍ਹਾਂ ਕਿਹਾ ਕਿ ਆਸ਼ੂ ਪੜ੍ਹੇ ਲਿਖੇ ਅਤੇ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਾਮਿਲ ਹੋਣ ਵਾਲੇ ਉਮੀਦਵਾਰ ਹਨ | ਉਨ੍ਹਾਂ ਕਿਹਾ ਕਿ ਲੋਕ ਕਾਂਗਰਸੀ ਉਮੀਦਵਾਰ ਆਸ਼ੂ ਨੂੰ ਜਿਤਾ ਕੇ 'ਆਪ' ਸਰਕਾਰ ਨੂੰ ਸ਼ੀਸ਼ਾ ਜ਼ਰੂਰ ਦਿਖਾਉਣਗੇ |

ਪਿਛਲੀ ਖ਼ਬਰ ਭਾਜਪਾ ਆਗੂ ਖੰਨਾ ਨੇ 'ਆਪ' ਤੇ ਜ਼ਿਮਨੀ ਚੋਣ ਲਈ ਗੈਂਗਸਟਰਾਂ ਦਾ ਸਹਾਰਾ ਲੈਣ ਦਾ ਲਗਾਇਆ ਦੋਸ਼ <br/> ਅਗਲੀ ਖ਼ਬਰ ਐਡਵੋਕੇਟ ਘੁੰਮਣ ਦੇ ਹੱਕ 'ਚ ਡਾ. ਚੀਮਾ ਵਲੋਂ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।