06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਲੁਧਿਆਣਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਨੇ ਕੀਤਾ ਫਲੈਗ ਮਾਰਚ <br/>

ਫਲੈਗ ਮਾਰਚ ਕਰ ਰਹੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ | ਅਜੀਤ ਤਸਵੀਰ <br/> 18-06-2025
ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੀ 19 ਜੂਨ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ ਪੁਲਿਸ ਵਲੋਂ ਚੋਣ ਅਧਿਕਾਰੀ ਆਰ.ਪੀ. ਸਿੰਘ ਦੀ ਅਗਵਾਈ ਹੇਠ ਇਕ ਫਲੈਗ ਮਾਰਚ ਕੀਤਾ ਗਿਆ | ਫਲੈਗ ਮਾਰਚ ਤੋਂ ਬਾਅਦ ਆਰ.ਪੀ. ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਫਲੈਗ ਮਾਰਚ ਵੀ ਵਿਸ਼ਵਾਸ ਵਧਾਉਣ ਦੇ ਉਪਾਅ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਜ਼ਿਲੇ੍ਹ ਭਰ ਵਿਚ ਅਜਿਹੇ ਹੋਰ ਫਲੈਗ ਮਾਰਚ ਕੀਤੇ ਜਾਣਗੇ | ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਤੱਤ ਨੂੰ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਰਿਟਰਨਿੰਗ ਅਫ਼ਸਰ ਆਰ.ਪੀ. ਸਿੰਘ ਨੇ ਲੋਕਾਂ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ਦਾ ਸੱਦਾ ਦਿੱਤਾ ਅਤੇ ਸਾਰਿਆਂ ਨੂੰ 19 ਜੂਨ ਨੂੰ ਵੋਟ ਪਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਦਾਖਲਾ ਪੁਆਇੰਟਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਦੇ ਉਦੇਸ਼ਾਂ ਲਈ ਇਸ ਨੂੰ ਵਿਸ਼ੇਸ਼ ਜ਼ੋਨਾਂ ਵਿਚ ਵੰਡਿਆ ਗਿਆ ਹੈ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹਲਕੇ ਵਿਚ ਵਿਸ਼ਵਾਸ ਵਧਾਉਣ ਦੇ ਉਪਾਵਾਂ ਦੇ ਹਿੱਸੇ ਵਜੋਂ ਸੁਰੱਖਿਆ ਬਲਾਂ ਦੁਆਰਾ ਖਾਸ ਤੌਰ 'ਤੇ ਕੁੱਝ ਖੇਤਰਾਂ ਵਿਚ ਪੈਦਲ ਮਾਰਚ ਕਰਨ ਦੇ ਨਾਲ-ਨਾਲ ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਗਸ਼ਤ ਪਾਰਟੀਆਂ ਨੂੰ ਖੇਤਰ ਵਿਚ ਗਸ਼ਤ ਕਰਨ ਲਈ ਤਾਇਨਾਤ ਕੀਤਾ ਗਿਆ ਹੈ |

ਪਿਛਲੀ ਖ਼ਬਰ ਭਾਜਪਾ ਮਹਿਲਾ ਮੋਰਚਾ ਨੇ ਆਪ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਨਾਕਾ ਤੋੜ ਕੇ ਭੱਜੇ ਕਾਰ ਸਵਾਰਾਂ ਨੇ ਪੁਲਿਸ 'ਤੇ ਚਲਾਈਆਂ ਗੋਲੀਆਂ ਕਈ ਵਾਹਨਾਂ ਨੂੰ ਲਿਆ ਲਪੇਟ ਵਿਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।