ਲੁਧਿਆਣਾ, 17 ਜੂਨ (ਭੁਪਿੰਦਰ ਸਿੰਘ ਬੈਂਸ)-ਭਾਜਪਾ ਜ਼ਿਲ੍ਹਾ ਮਹਿਲਾ ਮੋਰਚਾ ਵਲੋਂ ਪ੍ਰਧਾਨ ਸ਼ੀਨੰੂ ਚੱੁਘ ਦੀ ਅਗਵਾਈ ਹੇਠ ਜਵਾਹਰ ਕੈਂਪ ਵਿਖੇ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਤੇ ਉਨ੍ਹਾਂ ਕਿਹਾ ਕਿ ਆਪ ਨੇ ਸੂਬੇ ਵਿਚ ਸੱਤਾ ਵਿਚ ਆਉਣ ਤੋਂ ਪਹਿਲਾਂ ਮਹਿਲਾਵਾਂ ਨੰੂ ਪਹਿਲਾ 1000 ਰੁਪਏ ਪ੍ਰਤੀ ਮਹੀਨਾ ਫਿਰ ਵਧਾ ਕੇ 1100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ, ਪਰ ਆਪ ਸਰਕਾਰ ਦੇ ਸਾਢੇ ਤਿੰਨ ਸਾਲ ਬੀਤ ਜਾਣ ਮਗਰੋਂ ਵੀ ਮਹਿਲਾਵਾਂ ਨੰੂ 1100 ਰੁਪਏ ਪ੍ਰਤੀ ਮਹੀਨਾ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਆਪ ਸਰਕਾਰ ਨੇ ਸੂਬੇ ਦੀਆਂ ਮਹਿਲਾਵਾਂ ਨਾਲ ਧੋਖਾ ਕੀਤਾ ਹੈ | ਇਸ ਮੌਕੇ ਰੇਣੂ ਥਾਪਰ, ਜੀਤ ਕੌਰ, ਵੀਰਪਾਲ, ਕਿ੍ਤੀ ਅਰੋੜਾ, ਸੀਮਾ ਵਰਮ, ਜੋਤੀ, ਸੰਤੋਸ਼, ਭਾਵਨਾ, ਭਵਨੀਤ ਕੌਰ ਆਦਿ ਮੌਜੂਦ ਸਨ |