05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਗਿ੍ਫ਼ਤਾਰ <br/>

ਕਾਬੂ ਕੀਤੇ ਕਥਿਤ ਦੋਸ਼ੀਆਂ ਬਾਰੇ ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀ | ਅਜੀਤ ਤਸਵੀਰ <br/> 18-06-2025
ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰ: 8 ਦੀ ਪੁਲਿਸ ਨੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ.ਸੀ.ਪੀ. ਗੁਰ ਇਕਬਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਜੁਪੀਟਰ, 6 ਮੋਬਾਈਲ ਫ਼ੋਨ, ਸੋਨੇ ਦੀ ਚੈਨ ਤੇ ਸੋਨੇ ਦੀ ਮੁੰਦਰੀ ਬਰਾਮਦ ਕੀਤੀ ਹੈ | ਇਨ੍ਹਾਂ ਦਾ ਮਾਸਟਰ ਮਾਈਾਡ ਸੰਨੀ ਯਾਦਵ ਅਜੇ ਫ਼ਰਾਰ ਹੈ | ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ, ਜੋ ਜ਼ਮਾਨਤ 'ਤੇ ਬਾਹਰ ਆਉਣ ਉਪਰੰਤ ਮੁੜ ਵਾਰਦਾਤਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੰਦੇ ਹਨ | ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਉਹ ਰੇਲ ਗੱਡੀ 'ਚ ਸੁੱਤੇ ਮੁਸਾਫ਼ਰਾਂ ਦੇ ਫ਼ੋਨ ਚੋਰੀ ਕਰਦੇ ਸਨ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖ਼ਤ ਸੁਖਵਿੰਦਰ ਤੇ ਦੀਪਕ ਕੁਮਾਰ ਵਜੋਂ ਹੋਈ ਹੈ, ਜਦਕਿ ਮਾਸਟਰ ਮਾਈਾਡ ਸੰਨੀ ਯਾਦਵ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਉਸ ਨੂੰ ਵੀ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਕੋਰੋਨਾ ਦੇ ਮਾਮਲਿਆਂ 'ਚ ਹੋ ਰਿਹਾ ਲਗਾਤਾਰ ਵਾਧਾ, 8 ਨਵੇਂ ਕੇਸ ਸਾਹਮਣੇ ਆਉਣ ਕਾਰਨ ਲੋਕਾਂ 'ਚ ਭਾਰੀ ਸਹਿਮ <br/> ਅਗਲੀ ਖ਼ਬਰ ਭਾਜਪਾ ਮਹਿਲਾ ਮੋਰਚਾ ਨੇ ਆਪ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।