ਢੰਡਾਰੀ ਕਲਾਂ/ਲੁਧਿਆਣਾ, 17 ਜੂਨ (ਜਸਵੀਰ ਸਿੰਘ ਬੰਗਾ)-ਸ਼ੰਕਰਾ ਅੱਖਾਂ ਦੇ ਹਸਪਤਾਲ ਵਲੋਂ ਬਲਜੀਤ ਸਿੰਘ ਚੀਮਾ (ਬੀ.ਐਸ. ਚੀਮਾ ਹੀਟ ਟਰੀਟਮੈਂਟ ਵਰਕਸ) ਦੇ ਸਹਿਯੋਗ ਨਾਲ 19 ਜੂਨ ਦਿਨ ਵੀਰਵਾਰ ਨੂੰ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਢੰਡਾਰੀ ਖੁਰਦ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਵਿਚ ਚਿੱਟੇ ਮੋਤੀਏ ਵਾਲੇ ਮਰੀਜ਼ਾਂ ਦੇ ਆਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ | ਪ੍ਰਬੰਧਕਾਂ ਅਨੁਸਾਰ ਕੈਂਪ ਵਿਚ ਆਉਣ ਵਾਲੇ ਮਰੀਜ਼ ਆਪਣੇ ਆਧਾਰ ਕਾਰਡ ਦੀ ਕਾਪੀ ਜ਼ਰੂਰ ਲੈ ਕੇ ਆਉਣ | ਬਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੇਂ ਸਮੇਂ 'ਤੇ ਅਜਿਹੇ ਕੈਂਪ ਲਗਾਏ ਜਾਂਦੇ ਹਨ ਤਾਂ ਜੋ ਲੋੜਵੰਦਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ |