05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਭਾਜਪਾ ਅਤੇ 'ਆਪ' ਪੰਜਾਬ ਦੇ ਸੁਨਹਿਰੀ ਭਵਿੱਖ ਨੂੰ ਕਲੰਕਿਤ ਕਰਨ ਵਾਲੀਆਂ ਪਾਰਟੀਆਂ-ਬਾਵਾ <br/>

ਅਜੀਤ ਡੈਸਕ 18-06-2025
ਲੁਧਿਆਣਾ, 17 ਜੂਨ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਭੁਪੇਸ਼ ਬੁਘੇਲ, ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਮਰੀਕਾ ਤੋਂ ਪਰਤੇ ਸੀਨੀਅਰ ਕਾਂਗਰਸੀ ਨੇਤਾ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਕੁਮਾਰ ਬਾਵਾ ਅਤੇ ਸੰਜੇ ਤਲਵਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਨੇ ਫੁੱਲਾਂ ਦਾ ਬੁੱਕਾ ਭੇਟ ਕਰਕੇ ਭਰਵਾਂ ਸਵਾਗਤ ਕੀਤਾ | ਇਸ ਸਮੇਂ ਉਪਰੋਕਤ ਨੇਤਾਵਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਹੈ, ਜੋ ਸਾਰੇ ਵਰਗਾਂ ਨੂੰ ਨਾਲ ਲੈ ਕੇ ਪੰਜਾਬ ਦਾ ਭਵਿੱਖ ਸਵਾਰ ਸਕਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਅਤੇ 'ਆਪ' ਮਿਲ ਕੇ ਪੰਜਾਬ ਦੇ ਸੁਨਹਿਰੀ ਭਵਿੱਖ ਨੂੰ ਕਲੰਕਿਤ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੇ ਰਾਜ ਵਿਚ ਦਿੱਲੀ ਦੇ ਧਾੜਵੀਆਂ ਦਾ ਆਉਣ ਦੱਸਦਾ ਹੈ ਕਿ ਪੰਜਾਬ ਵਿਚ ਪੰਜਾਬੀਆਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼ਾਂਤੀ, ਵਿਕਾਸ ਅਤੇ ਖੁਸ਼ਹਾਲੀ ਦੀ ਮੁੱਦਈ ਕਾਂਗਰਸ ਪਾਰਟੀ ਹੀ ਹੈ | ਇਸ ਸਮੇਂ ਬਾਵਾ ਨੇ ਕਿਹਾ ਕਿ ਆਸ਼ੂ ਦੀ ਜਿੱਤ ਬਲੈਕ ਬੋਰਡ 'ਤੇ ਲਿਖਿਆ ਸੱਚ ਹੈ, ਜਿਸ ਨੂੰ 'ਆਪ' ਅਤੇ ਭਾਜਪਾ ਆਗੂ ਪੜ੍ਹ ਲੈਣ |

ਪਿਛਲੀ ਖ਼ਬਰ ਐਡ. ਘੁੰਮਣ ਦੇ ਹੱਕ 'ਚ ਚੋਣ ਪ੍ਰਚਾਰ ਨੂੰ ਅੰਤਿਮ ਛੋਹਾਂ ਦਿੰਦੇ ਹੋਏ ਝਿੰਜਰ ਅਤੇ ਲੀਲ ਵਲੋਂ ਘਰ-ਘਰ ਦਿੱਤੀ ਦਸਤਕ <br/... ਅਗਲੀ ਖ਼ਬਰ ਭਾਜਪਾ ਆਗੂਆਂ ਅਸ਼ਵਨੀ ਸ਼ਰਮਾ, ਰਵੀਕਰਨ ਸਿੰਘ ਨੇ ਜੀਵਨ ਗੁਪਤਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।