05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਐਡ. ਘੁੰਮਣ ਦੇ ਹੱਕ 'ਚ ਚੋਣ ਪ੍ਰਚਾਰ ਨੂੰ ਅੰਤਿਮ ਛੋਹਾਂ ਦਿੰਦੇ ਹੋਏ ਝਿੰਜਰ ਅਤੇ ਲੀਲ ਵਲੋਂ ਘਰ-ਘਰ ਦਿੱਤੀ ਦਸਤਕ <br/>

ਵਾਰਡ ਨੰਬਰ 58 ਵਿਖੇ ਐਡ. ਘੁੰਮਣ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਅੰਤਿਮ ਛੋਹਾਂ ਦਿੰਦੇ ਹੋਏ ਘਰ ਘਰ ਦਸਤਕ ਦੇਣ ਮੌਕੇ ਝਿੰਜਰ ਅਤੇ ਲੀਲ ਆਪਣੇ ਸਾਥੀਆਂ ਨਾਲ | ਤਸਵੀਰ-ਮਨਜੀਤ ਸਿੰਘ ਦੁੱਗਰੀ <br/> 18-06-2025
ਇਆਲੀ/ਥਰੀਕੇ, 17 ਜੂਨ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਹਲਕਾ ਪੱਛਮੀ ਦੀ 19 ਜੂਨ ਨੂੰ ਹੋ ਰਹੀ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਅੰਤਿਮ ਛੋਹਾਂ ਦਿੰਦੇ ਹੋਏ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਐਡਵੋਕੇਟ ਰਾਜ ਕਮਲ ਸਿੰਘ ਦੀ ਅਗਵਾਈ ਹੇਠ ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਲੀਲ ਵਲੋਂ ਵਾਰਡ ਨੰਬਰ 58 ਵਿਖੇ ਘਰ ਘਰ ਦਸਤਕ ਦਿੰਦਿਆਂ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਗਰੂਕ ਕਰਦਿਆਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਜਿਤਾ ਕੇ ਵਿਧਾਨ ਸਭਾ ਭੇਜਣ ਲਈ ਪੁਰਜ਼ੋਰ ਅਪੀਲ ਕੀਤੀ ਗਈ | ਇਸ ਮੌਕੇ ਸਰਬਜੀਤ ਸਿੰਘ ਝਿੰਜਰ ਨੇ ਵੋਟਰਾਂ ਨਾਲ ਵਿਚਾਰ ਸਾਂਝੇ ਕਰਦੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਅਜਿਹੀ ਇਕਲੌਤੀ ਖੇਤਰੀ ਪਾਰਟੀ ਹੈ, ਜੋ ਪੰਜਾਬ ਦੀ ਹੋਂਦ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ, ਜਦਕਿ ਦਿੱਲੀ ਦੇ ਇਸ਼ਾਰਿਆਂ 'ਤੇ ਚੱਲਦੀਆਂ ਵਿਰੋਧੀ ਪਾਰਟੀਆਂ ਇਸ ਦੀ ਹੋਂਦ ਨੂੰ ਮਿਟਾ ਕੇ ਪੰਜਾਬੀ ਪੰਜਾਬੀਅਤ ਦੇ ਨਾਲ ਨਾਲ ਪੰਜਾਬ ਦੀ ਕਿਸਾਨੀ ਅਤੇ ਪਾਣੀਆਂ ਦਾ ਘਾਣ ਕਰਨ 'ਤੇ ਤੁਲੀਆਂ ਹੋਈਆਂ ਹਨ | ਇਸ ਮੌਕੇ ਵੋਟਰਾਂ ਵਲੋਂ ਐਡ. ਘੁੰਮਣ ਦੇ ਹੱਕ ਵਿਚ ਭੁਗਤਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਬਲਰਾਜ ਸਿੰਘ ਸਾਬਕਾ ਵਿਧਾਇਕ ਕੋਟ ਭਾਈ, ਬਚਿੱਤਰ ਸਿੰਘ ਕੋਹਾੜ, ਪ੍ਰਦੀਪ ਸਿੰਘ ਸੋਨੀ, ਬਲਦੀਪ ਸਿੰਘ ਧਾਲੀਵਾਲ, ਮਨਮੋਹਨ ਸਿੰਘ ਮਣੀ, ਰਾਜਦੀਪ ਸਿੰਘ ਬੜੂੰਦੀ, ਹਰਪ੍ਰੀਤ ਸਿੰਘ, ਬਲਕਰਨ ਸਿੰਘ ਬੜੂੰਦੀ ਕੁਲਦੀਪ ਸਿੰਘ ਖ਼ਾਲਸਾ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਸੱਤਾਧਾਰੀ ਪਾਰਟੀ 'ਤੇ ਭਾਜਪਾ ਵਰਕਰਾਂ ਨੰੂ ਪ੍ਰੇਸ਼ਾਨ ਕਰਨ ਦੇ ਲਗਾਏ ਦੋਸ਼ <br/> ਅਗਲੀ ਖ਼ਬਰ ਭਾਜਪਾ ਅਤੇ 'ਆਪ' ਪੰਜਾਬ ਦੇ ਸੁਨਹਿਰੀ ਭਵਿੱਖ ਨੂੰ ਕਲੰਕਿਤ ਕਰਨ ਵਾਲੀਆਂ ਪਾਰਟੀਆਂ-ਬਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।