ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਡਿਪਟੀ ਕਮਿਸ਼ਨਰ ਅਤੇ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੀਰਵਾਰ ਨੂੰ ਹੋਣ ਵਾਲੀ ਵੋਟਿੰਗ ਨੂੰ ਸੁਚਾਰੂ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ 18 ਜੂਨ ਬੁੱਧਵਾਰ ਨੂੰ 194 ਪੋਲਿੰਗ ਪਾਰਟੀਆਂ, ਜਿਨ੍ਹਾਂ ਵਿਚ 194 ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ.), 194 ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ (ਏ.ਪੀ.ਆਰ.ਓ.) ਅਤੇ 388 ਪੋਲਿੰਗ ਅਫ਼ਸਰ (ਪੀ.ਓ) ਸ਼ਾਮਲ ਹਨ, ਨੂੰ ਪੋਲਿੰਗ ਸਟੇਸ਼ਨਾਂ 'ਤੇ ਭੇਜਿਆ ਜਾਵੇਗਾ¢ ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਡਿਸਪੈਚ ਸੈਂਟਰ ਖਾਲਸਾ ਕਾਲਜ (ਲੜਕੀਆਂ) ਲੁਧਿਆਣਾ ਤੋਂ ਪੋਲਿੰਗ ਪਾਰਟੀਆਂ ਨੂੰ ਉਨ੍ਹਾਂ ਦੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ 'ਤੇ ਸਮੇਂ ਸਿਰ ਭੇਜਣ¢ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਪਾਰਟੀਆਂ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ¢ ਇਸ ਤੋਂ ਇਲਾਵਾ ਇਨ੍ਹਾਂ ਚੋਣ ਅਧਿਕਾਰੀਆਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਭਲਾਈ ਦਾ ਧਿਆਨ ਰੱਖਣ ਲਈ ਵਿਸ਼ੇਸ਼ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ¢ ਉਨ੍ਹਾਂ ਦੱਸਿਆ ਕਿ ਸਾਰੇ 194 ਪੋਲਿੰਗ ਸਟੇਸ਼ਨ ਲਾਈਵ ਵੈੱਬ ਕਾਸਟਿੰਗ ਸਮਰੱਥਾਵਾਂ ਨਾਲ ਲੈਸ ਹੋਣਗੇ¢ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਏਕੀਕਰਿਤ ਕਮਾਂਡ ਕੰਟਰੋਲ ਸੈਂਟਰ ਤੋਂ ਵੋਟਿੰਗ ਪ੍ਰਕਿਰਿਆ ਦੀ ਅਸਲ-ਸਮੇਂ ਵਿਚ ਨਿਗਰਾਨੀ ਕੀਤੀ ਜਾਵੇਗੀ | ਪੋਲਿੰਗ ਸਟੇਸ਼ਨਾਂ ਵਿਚ 235 ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ | ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵੀਰਵਾਰ ਨੂੰ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ 194 ਪੋਲਿੰਗ ਸਟੇਸ਼ਨਾਂ ਵਿਚ ਹੋਣੀ ਹੈ¢ ਵੋਟਿੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੋਲਿੰਗ ਸਟੇਸ਼ਨ ਦੇ ਅੰਦਰ ਮÏਜੂਦ ਆਖ਼ਰੀ ਵੋਟਰ ਆਪਣੀ ਵੋਟ ਨਹੀਂ ਪਾ ਦਿੰਦਾ¢ ਉਨ੍ਹਾਂ ਦੱਸਿਆ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਕੁੱਲ 175469 ਵੋਟਰ ਹਨ ਜਿਨ੍ਹਾਂ ਵਿਚ 90088 ਪੁਰਸ਼, 85371 ਅÏਰਤਾਂ ਅਤੇ 10 ਤੀਜੇ ਲਿੰਗ ਸ਼ਾਮਿਲ ਹੈ |