04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਲੋਕ ਸਭਾ ਇੰਚਾਰਜ ਢਿੱਲੋਂ ਨੇ ਐਡਵੋਕੇਟ ਘੁੰਮਣ ਲਈ ਮੰਗੀਆਂ ਵੋਟਾਂ <br/>

ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ ਲੋਕ ਸਭਾ ਇੰਚਾਰਜ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਅਤੇ ਸਾਥੀ | ਅਜੀਤ ਤਸਵੀਰ <br/> 18-06-2025
ਲੁਧਿਆਣਾ, 17 ਜੂਨ (ਜਗਮੀਤ ਸਿੰਘ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਲਈ ਲੋਕ ਸਭਾ ਇੰਚਾਰਜ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਸਾਥੀਆਂ ਸਮੇਤ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਦਿਆਂ ਵੋਟਾਂ ਮੰਗੀਆਂ | ਉਨ੍ਹਾਂ ਕਿਹਾ ਕਿ ਐਡਵੋਕੇਟ ਘੁੰਮਣ ਜਿੱਥੇ ਪੜ੍ਹੇ ਲਿਖੇ ਉਮੀਦਵਾਰ ਹਨ, ਉਥੇ ਹੀ ਉਹ ਹਲਕਾ ਪੱਛਮੀ ਦੇ ਵੋਟਰਾਂ ਦੀ ਨਬਜ਼ ਨੂੰ ਵੀ ਚੰਗੀ ਤਰ੍ਹਾਂ ਪਛਾਣਦੇ ਹਨ | ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਮੰਤਰੀ ਤੇ ਵਿਧਾਇਕ ਸਿਰਫ਼ ਤੇ ਸਿਰਫ਼ ਆਪਣੀਆਂ ਹੀ ਤਿਜ਼ੌਰੀਆਂ ਭਰਨ ਲਈ ਲੱਗੇ ਹੋਏ ਹਨ, ਜਦ ਕਿ ਲੋਕਾਂ ਦੀਆਂ ਸਹੂਲਤਾਂ ਵੱਲ ਕਿਸੇ ਦਾ ਵੀ ਧਿਆਨ ਨਹੀਂ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਡਵੋਕੇਟ ਘੁੰਮਣ ਨੂੰ ਵੱਧ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਤਾਂ ਜੋ ਹਲਕਾ ਪੱਛਮੀ ਦੀ ਨੁਹਾਰ ਬਦਲੀ ਜਾ ਸਕੇ | ਇਸ ਮੌਕੇ ਬਲਵਿੰਦਰ ਸਿੰਘ ਐਮ.ਡੀ., ਇੰਦਰਪਾਲ ਸਿੰਘ ਮਰਵਾਹਾ, ਮਨਦੀਪ ਸਿੰਘ ਮਰਵਾਹਾ, ਹਰਜਿੰਦਰ ਸਿੰਘ ਅਤੇ ਹੋਰ ਸਾਥੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਪ੍ਰਸ਼ਾਸਨਿਕ ਅਧਿਕਾਰੀ ਜ਼ਿਮਨੀ ਚੋਣ 'ਚ ਹਾਕਮ ਧਿਰ ਦੀ ਟੀਮ ਬਣ ਕੇ ਕੰਮ ਨਾ ਕਰੇ-ਵਿਧਾਇਕ ਪਰਗਟ ਸਿੰਘ <br/> ਅਗਲੀ ਖ਼ਬਰ ਦਹਾਕਿਆਂ ਤੋਂ ਅੱਖੋਂ ਪਰੋਖੇ ਕੀਤੇ ਕਾਲੀ ਦੇਵੀ ਮੰਦਰ ਦੇ ਸਰੋਵਰ 'ਚ ਦੋ ਮਹੀਨਿਆਂ ਦੇ ਅੰਦਰ ਪੁੱਜੇਗਾ ਤਾਜ਼ਾ ਜਲ- ਹਰਦੀਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।