03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੁਧਿਆਣਾ ਵਿਚ 19 ਨੂੰ 'ਨੋ ਫਲਾਈਾਗ ਜ਼ੋਨ' ਐਲਾਨਿਆ

ਅਜੀਤ ਡੈਸਕ 18-06-2025
ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਮੈਜਿਸਟ੍ਰੇਟ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਲੁਧਿਆਣਾ ਦੀ ਸੀਮਾ ਦੇ ਅੰਦਰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ 'ਨੋ ਫਲਾਈਾਗ ਜ਼ੋਨ' ਐਲਾਨਿਆ ਹੈ | ਇਸ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੇ ਡਰੋਨ ਆਦਿ ਨੂੰ ਉਡਾਉਣ ਦੀ ਮਨਾਹੀ ਹੋਵੇਗੀ | ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਬੀ. ਐਨ. ਐਸ. ਐਸ) ਦੀ ਧਾਰਾ 163 ਦੇ ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ | ਹਿਮਾਂਸ਼ੂ ਜੈਨ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ (ਦਿਹਾਤੀ)/ਖੰਨਾ ਇਸ ਹੁਕਮ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹੋਣਗੇ | ਇਸ ਤੋਂ ਇਲਾਵਾ ਇਹ ਹੁਕਮ ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ (ਦਿਹਾਤੀ)/ਖੰਨਾ ਅਤੇ ਰਿਟਰਨਿੰਗ ਅਫ਼ਸਰ (ਆਰ.ਓ) ਦੁਆਰਾ ਚੋਣ ਮਕਸਦ ਲਈ ਵਰਤੇ ਜਾ ਰਹੇ ਡਰੋਨਾਂ 'ਤੇ ਲਾਗੂ ਨਹੀਂ ਹੁੰਦਾ |

ਪਿਛਲੀ ਖ਼ਬਰ ਐਡਵੋਕੇਟ ਹਰਕਮਲ ਸਿੰਘ ਮੇਘੋਵਾਲ ਦੇ ਘਰ ਪੁੱਜੇ ਸੁਖਬੀਰ ਸਿੰਘ ਬਾਦਲ <br/> ਅਗਲੀ ਖ਼ਬਰ ਸੰਜੀਵ ਅਰੋੜਾ ਨੇ ਕਿਚਲੂ ਨਗਰ ਵਿਖੇ ਕੀਤਾ ਚੋਣ ਪ੍ਰਚਾਰ • ਲੋਕਾਂ ਨੇ ਦਿੱਤਾ ਸਮਰਥਨ ਕਰਨ ਦਾ ਭਰੋਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।