03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਆਜ਼ਾਦ ਉਮੀਦਵਾਰ ਐਲਬਰਟ ਦੂਆ ਦੇ ਰੋਡ ਸ਼ੋਅ ਦੌਰਾਨ ਲੋਕਾਂ ਨੇ ਕੀਤਾ ਭਰਵਾਂ ਸਵਾਗਤ <br/>

ਆਜ਼ਾਦ ਉਮੀਦਵਾਰ ਐਲਬਰਟ ਦੂਆ ਆਪਣੇ ਰੋਡ ਸ਼ੋਅ ਦੌਰਾਨ ਸੰਬੋਧਨ ਕਰਦੇ ਹੋਏ | ਅਜੀਤ ਤਸਵੀਰ <br/> 18-06-2025
ਲੁਧਿਆਣਾ, 17 ਜੂਨ (ਜਗਮੀਤ ਸਿੰਘ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਘੱਟ ਗਿਣਤੀ ਭਾਈਚਾਰੇ ਦੇ ਆਜ਼ਾਦ ਉਮੀਦਵਾਰ ਤੇ ਕਿ੍ਸਚੀਅਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਐਲਬਰਟ ਦੂਆ ਵਲੋਂ ਕੱਢੇ ਰੋਡ ਸ਼ੋਅ ਦੌਰਾਨ ਵੱਖ-ਵੱਖ ਇਲਾਕਿਆਂ 'ਚ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ | ਰੋਡ ਸ਼ੋਅ ਜਵੱਦੀ ਪੁਲ ਤੋਂ ਸ਼ੁਰੂ ਹੋ ਕੇ ਹਲਕੇ ਦੇ ਸਾਰੇ ਵਾਰਡਾਂ 'ਚੋਂ ਹੁੰਦਾ ਹੋਇਆ ਦੇਰ ਸ਼ਾਮ ਮੁੱਖ ਚੋਣ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਮਾਪਤ ਹੋਇਆ | ਇਸ ਮੌਕੇ ਭਾਰੀ ਗਿਣਤੀ 'ਚ ਲੋਕਾਂ ਨੇ ਸਕੂਟਰ, ਮੋਟਰਸਾਈਕਲ, ਕਾਰਾਂ, ਜੀਪਾਂ ਤੇ ਹੋਰ ਵਾਹਨਾਂ 'ਤੇ ਸਵਾਰ ਹੋ ਕੇ ਸ਼ਮੂਲੀਅਤ ਕੀਤੀ | ਇਲਾਕਾ ਨਿਵਾਸੀਆਂ ਵਲੋਂ ਐਲਬਰਟ ਦੂਆ ਨੂੰ ਸਿਰੋਪਾਓ ਭੇਟ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਆਜ਼ਾਦ ਉਮੀਦਵਾਰ ਐਲਬਰਟ ਦੂਆ ਨੇ ਕਿਹਾ ਕਿ ਉਹ ਸਿਆਸਤ ਕਰਨ ਲਈ ਨਹੀਂ ਬਲਕਿ ਲੋਕ ਸੇਵਾ ਦੇ ਮਕਸਦ ਨਾਲ ਚੋਣ ਲੜ ਰਹੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ, ਕਾਂਗਰਸ, ਭਾਜਪਾ ਤੇ 'ਆਪ' ਵਲੋਂ ਗ਼ਰੀਬ ਲੋਕਾਂ, ਦਲਿਤਾਂ ਅਤੇ ਲੋੜਵੰਦ ਲੋਕਾਂ ਨਾਲ ਲੁਭਾਉਣੇ ਵਾਅਦੇ ਕੀਤੇ ਜਾ ਰਹੇ ਹਨ, ਪਰ ਉਹ ਵੋਟਾਂ ਲੈਣ ਤੋਂ ਬਾਅਦ ਸਭ ਕੁੱਝ ਭੁੱਲ ਜਾਂਦੇ ਹਨ | ਆਜ਼ਾਦ ਉਮੀਦਵਾਰ ਦੂਆ ਨੇ ਦੋਸ਼ ਲਗਾਇਆ ਕਿ ਇਨ੍ਹਾਂ ਵਾਅਦਿਆਂ 'ਤੇ ਹੀ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਈ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਉਹ ਸਾਰੇ ਵਾਅਦੇ ਭੁੱਲ ਗਏ, ਜਿਸ ਕਾਰਨ ਅੱਜ ਹਰ ਵਰਗ ਦੁਖੀ ਅਤੇ ਪ੍ਰੇਸ਼ਾਨ ਹੋ ਕੇ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਹੈ |

ਪਿਛਲੀ ਖ਼ਬਰ ਅਰੋੜਾ ਖੱਤਰੀ ਭਾਈਚਾਰੇ ਨੇ ਲੁਧਿਆਣਾ ਪੱਛਮੀ ਉਪ-ਚੋਣ 'ਚ ਸੰਜੀਵ ਅਰੋੜਾ ਨੂੰ ਸਮਰਥਨ ਦਿੱਤਾ <br/> ਅਗਲੀ ਖ਼ਬਰ ਭਾਜਪਾ ਆਗੂ ਬਿੰਦਰਾ ਨੇ ਜੀਵਨ ਗੁਪਤਾ ਦੇ ਹੱਕ 'ਚ ਕੀਤੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।