02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪੰਜਾਬ ਦੇ ਲੋਕ 2027 'ਚ ਦੇਖਣਾ ਚਾਹੰੁਦੇ ਨੇ ਕਾਂਗਰਸ ਦੀ ਸਰਕਾਰ-ਬੈਂਸ <br/>

ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨਵ ਨਿਯੁਕਤ ਕੋਆਰਡੀਨੇਟਰ ਡਾ. ਕਰਨ ਸੋਨੀ ਦਾ ਸਨਮਾਨ ਕਰਦੇ ਹੋਏ, ਨਾਲ ਕੌਂਸਲਰ ਅਤੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕਲੇਰ, ਪ੍ਰਧਾਨ ਬਲਦੇਵ ਸਿੰਘ, ਕੌਂਸਲਰ ਸਤਨਾਮ ਲੁਹਾਰਾ, ਕੌਂਸਲਰ ਅਰਜਨ ਸਿੰਘ ਚੀਮਾ, ਸਾਬਕਾ ਕੌਂਸਲਰ ਕਾਲਾ ਲੋਹਾਰਾ, ਪਵਨਦੀਪ ਮਦਾਨ ਤੇ ਹੋਰ | ਅਜੀਤ ਤਸਵੀਰ <br/> 18-06-2025
ਲੁਧਿਆਣਾ, 17 ਜੂਨ (ਜਤਿੰਦਰ ਭੰਬੀ)-ਆਤਮ ਨਗਰ ਵਿਖੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਦੇ ਦਫ਼ਤਰ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਾਂਗਰਸ ਪਾਰਟੀ ਵਲੋਂ ਨਵ ਨਿਯੁਕਤ ਕੀਤੇ ਹਲਕਾ ਆਤਮ ਨਗਰ ਦੇ ਕੋਆਰਡੀਨੇਟਰ ਡਾ. ਕਰਨ ਸੋਨੀ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਵਲੋਂ ਕਰਨ ਸੋਨੀ ਦਾ ਆਪਣੇ ਦਫ਼ਤਰ ਆਉਣ 'ਤੇ ਸਿਰੋਪਾਉ ਪਾ ਕੇ ਸ਼ਾਨਦਾਰ ਸਵਾਗਤ ਕੀਤਾ | ਬੈਂਸ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਦਾ ਝੁਕਾਅ ਕਾਂਗਰਸ ਪਾਰਟੀ ਵੱਲ ਵੱਧ ਰਿਹਾ ਹੈ, ਜੋ ਕਿ 2027 ਵਿਚ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ | ਉਨ੍ਹਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਪੰਜਾਬ ਦਾ ਵਿਕਾਸ ਕਾਂਗਰਸ ਦੇ ਰਾਜ ਵਿਚ ਹੀ ਸੰਭਵ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨਾਲ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਧੋਖੇ ਕਰਕੇ ਪੰਜਾਬ ਦੀਆਂ ਮਹਿਲਾਵਾਂ ਹੀ ਨਹੀਂ, ਬਲਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੋਂ ਦੁਖੀ ਹਨ | ਬੈਂਸ ਨੇ ਕਿਹਾ ਕਿ ਜਿਹੜੇ ਬਦਲਾਅ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੇ ਆਪ ਆਦਮੀ ਪਾਰਟੀ ਨੂੰ ਚੁਣਿਆ ਸੀ,ਉਹੀ ਬਦਲਾਅ ਉਨ੍ਹਾਂ ਲਈ ਇਕ ਮੁਸੀਬਤ ਬਣ ਗਿਆ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਪੰਜਾਬ ਵਿਚ ਚਿੱਟਾ ਸ਼ਰੇਆਮ ਵਿਕ ਰਿਹਾ ਹੈ ਅਤੇ ਆਪ ਸਰਕਾਰ ਨਸਾ ਖ਼ਤਮ ਕਰਨ ਦੇ ਦਾਅਵੇ ਕਰਦੀ ਨਹੀਂ ਥੱਕਦੀ | ਪੰਜਾਬ ਸਰਕਾਰ ਵਲੋਂ ਚਿੱਟੇ ਨੂੰ ਖ਼ਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵੀ ਫ਼ੇਲ੍ਹ ਸਾਬਤ ਹੋਈ ਹੈ ਡਾ. ਕਰਨ ਸੋਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਤਹਿ ਦਿਲ ਨਾਲ ਨਿਭਾਣਗੇ | ਇਸ ਮੌਕੇ ਬਲਾਕ ਪ੍ਰਧਾਨ ਬਲਜੀਤ ਸਿੰਘ ਗਿਆਸਪੁਰਾ, ਟੋਨੀ ਅਰੋੜਾ ਬਲਾਕ ਪ੍ਰਧਾਨ, ਕੌਂਸਲਰ ਅਤੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕਲੇਰ, ਪ੍ਰਧਾਨ ਬਲਦੇਵ ਸਿੰਘ, ਕੌਂਸਲਰ ਸਤਨਾਮ ਲੁਹਾਰਾ, ਕੌਂਸਲਰ ਅਰਜਨ ਸਿੰਘ ਚੀਮਾ, ਸਾਬਕਾ ਕੌਂਸਲਰ ਕਾਲਾ ਲੋਹਾਰਾ, ਪਵਨਦੀਪ ਮਦਾਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਇਲਾਕੇ ਦੇ ਕਿਸਾਨਾਂ ਨੇ ਮੋਹਲ ਗੁਆਰਾ ਡਰੇਨ ਦੀ ਸਫ਼ਾਈ ਕਰਵਾਉਣ ਦੀ ਕੀਤੀ ਮੰਗ ਅਗਲੀ ਖ਼ਬਰ ਬੁੱਢਾ ਦਰਿਆ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ 'ਚ ਚੋਣ ਮੁੱਦਾ ਕਿਉਂ ਨਹੀਂ ਬਣਿਆ? • ਨਾਮਵਰ ਕਵੀ ਗੁਰਭਜਨ ਗਿੱਲ ਨੇ ਚੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।