ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਭਾਈ ਗਗਨਦੀਪ ਸਿੰਘ, ਭਾਈ ਹਰਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ, ਗਿਆਨੀ ਗੁਰਵਿੰਦਰ ਸਿੰਘ ਨੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕਾਂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਾਗੀ ਜਥਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਗੁਰਮੀਤ ਸਿੰਘ ਪ੍ਰਧਾਨ, ਜਰਨੈਲ ਸਿੰਘ ਜਰਨਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਅਮਨਪ੍ਰੀਤ ਸਿੰਘ ਅਮਨੀ, ਮੋਹਿੰਦਰਪਾਲ ਸਿੰਘ ਧਵਨ, ਰਛਪਾਲ ਸਿੰਘ, ਹਰਸ਼ਰਨ ਪਾਹਵਾ, ਦਰਸ਼ਨ ਸਿੰਘ ਦੀਪਕ ਸਿੰਘ,ਹਰਮਿੰਦਰ ਸਿੰਘ ਬਿੱਟੂ, ਹਰਕੀਰਤ ਸਿੰਘ, ਤੇਜਿੰਦਰਪਾਲ ਸਿੰਘ, ਦਰਸ਼ਨ ਸਿੰਘ ਦਰਸ਼ੀ, ਚਰਨਜੀਤ ਸਿੰਘ, ਸੰਦੀਪ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ |