ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰੋਹਿਤ ਗੁਪਤਾ ਨੇ ਐਤਵਾਰ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਪੋਲਿੰਗ ਤੇ ਗਿਣਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਖ਼ਾਲਸਾ ਕਾਲਜ (ਲੜਕੀਆਂ) ਲੁਧਿਆਣਾ 'ਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ. ਐਮ.) ਲਈ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਦÏਰਾ ਕੀਤਾ | ਰੋਹਿਤ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਪਾਰਦਰਸ਼ੀ ਜ਼ਿਮਨੀ ਚੋਣ ਕਰਵਾਉਣ ਲਈ ਵਚਨਬੱਧਤਾ ਨੂੰ ਦੁਹਰਾਇਆ | ਉਨ੍ਹਾਂ ਨੇ ਇਨ੍ਹਾਂ ਥਾਵਾਂ 'ਤੇ ਪ੍ਰਬੰਧਾਂ ਦਾ ਬਰੀਕੀ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਥਾਵਾਂ 'ਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਸਟਰਾਂਗ ਰੂਮਾਂ ਤੇ ਗਿਣਤੀ ਕੇਂਦਰਾਂ ਲਈ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਪੂਰੀ ਤਰ੍ਹਾਂ ਕੀਤੀ ਜਾਵੇਗੀ | ਉਨ੍ਹਾਂ ਨੇ ਸੀ. ਸੀ. ਟੀ. ਵੀ., ਬਿਜਲੀ ਸਪਲਾਈ, ਅੱਗ-ਸੁਰੱਖਿਆ ਉਪਾਵਾਂ ਤੇ ਸਥਾਨਾਂ 'ਤੇ ਰੱਖੇ ਗਏ ਅਧਿਕਾਰਤ ਰਜਿਸਟਰਾਂ ਦੇ ਰੱਖ-ਰਖਾਅ ਅਤੇ ਅੱਪਡੇਟ ਬਾਰੇ ਵੀ ਵੇਰਵੇ ਲਏ | ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਟ੍ਰਾਂਗ ਰੂਮ/ਕਾਊਾਟਿੰਗ ਸੈਂਟਰ ਦੀ ਪੁਖ਼ਤਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਉਪਾਵਾਂ ਅਤੇ ਪ੍ਰਕਿਰਿਆਤਮਕ ਜਾਂਚਾਂ ਦੀ ਇਕ ਵਿਸਤਰਿਤ ਪ੍ਰਣਾਲੀ ਲਾਗੂ ਕਰੇਗਾ | ਇਹ ਸੁਰੱਖਿਆ ਉਪਾਅ ਹਰ ਪੜਾਅ 'ਤੇ ਰਾਜਨੀਤਕ ਪਾਰਟੀਆਂ , ਉਮੀਦਵਾਰਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਸਰਗਰਮ ਸ਼ਮੂਲੀਅਤ ਨਾਲ ਲਾਗੂ ਕੀਤੇ ਗਏ ਹਨ ਤਾਂ ਜੋ ਚੋਣ ਪ੍ਰਕਿਰਿਆ ਦੀ ਪ੍ਰਭਾਵਸ਼ੀਲਤਾ ਤੇ ਭਰੋਸੇਯੋਗਤਾ ਵਿਚ ਉਨ੍ਹਾਂ ਦਾ ਵਿਸ਼ਵਾਸ ਪੈਦਾ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੇ ਸ਼ਾਂਤੀਪੂਰਨ ਸੰਚਾਲਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ |