01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸੰਜੀਵ ਅਰੋੜਾ ਵੱਡੇ ਫ਼ਰਕ ਨਾਲ ਲੁਧਿਆਣਾ ਜ਼ਿਮਨੀ ਚੋਣ ਜਿੱਤਣਗੇ-ਆਪ ਆਗੂ ਗਾਇਕ ਜਸਬੀਰ ਜੱਸੀ, ਸੰਸਦ ਮੈਂਬਰ ਹਰਭਜਨ ਸਿੰਘ ਅਤੇ ਸੰਜੇ ਸਿੰਘ ਨੇ ਕੀਤਾ ਚੋਣ ਪ੍ਰਚਾਰ <br/>

ਚੋਣ ਮੀਟਿੰਗ ਦੌਰਾਨ ਇਲਾਕੇ ਦੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਦੇ ਹੋਏ ਸੰਜੀਵ ਅਰੋੜਾ | ਅਜੀਤ ਤਸਵੀਰ <br/> 18-06-2025
ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-'ਆਪ' ਰਾਜ ਸਭਾ ਮੈਂਬਰ ਹਰਭਜਨ ਸਿੰਘ ਅਤੇ ਸੰਜੇ ਸਿੰਘ ਨੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨਾਲ ਜੈਨਪੁਰ ਇਲਾਕੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਸਮਰਥਨ ਵਿਚ ਇਕ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ | ਆਗੂਆਂ ਨੇ ਕਿਹਾ ਕਿ ਚੋਣ ਮੁਹਿੰਮ ਆਪਣੇ ਆਖ਼ਰੀ ਪੜਾਅ ਵਿਚ ਦਾਖਲ ਹੋ ਰਹੀ ਹੈ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਰੋੜਾ ਨੂੰ ਵੋਟ ਪਾਉਣ ¢ ਉਨ੍ਹਾਂ ਸੰਜੀਵ ਅਰੋੜਾ ਨੂੰ ਇਕ ਭਰੋਸੇਮੰਦ, ਵਿਕਾਸ-ਮੁਖੀ ਨੇਤਾ ਦੱਸਿਆ ਜੋ ਇਲਾਕੇ ਵਿਚ ਚÏਗੁਣਾ ਵਿਕਾਸ ਲਿਆਉਣ ਲਈ ਤਿਆਰ ਹੈ¢ ਉਨ੍ਹਾਂ ਕਿਹਾ ਕਿ ਆਪਣੀ ਸੰਭਾਵਿਤ ਜਿੱਤ ਤੋਂ ਬਾਅਦ, ਅਰੋੜਾ ਪੰਜਾਬ ਵਿਧਾਨ ਸਭਾ ਵਿਚ ਕੈਬਨਿਟ ਮੰਤਰੀ ਦੀ ਭੂਮਿਕਾ ਨਿਭਾਉਣ ਜਾ ਰਹੇ ਹਨ¢ ਉਨ੍ਹਾਂ ਨੇ ਅਰੋੜਾ ਦੀ ਮੁਹਿੰਮ ਪ੍ਰਤੀ ਵਧ ਰਹੇ ਜਨਤਕ ਉਤਸ਼ਾਹ 'ਤੇ ਜ਼ੋਰ ਦਿੰਦੇ ਹੋਏ ਇਸ ਨੰੂ ਉਨ੍ਹਾਂ ਦੀ ਆਉਣ ਵਾਲੀ ਜਿੱਤ ਦਾ ਸਪਸ਼ਟ ਸੰਕੇਤ ਦੱਸਿਆ ¢ ਆਗੂਆਂ ਨੇ ਇਹ ਵੀ ਦੱਸਿਆ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਮੁਹਿੰਮ ਨੂੰ ਸਹੀ ਦਿਸ਼ਾ ਵਿਚ ਲੈ ਜਾ ਰਿਹਾ ਹੈ ¢ ਇਸ ਮÏਕੇ ਪ੍ਰਸਿੱਧ ਗਾਇਕ ਜਸਬੀਰ ਜੱਸੀ, ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤਰਸੇਮ ਭਿੰਡਰ ਅਤੇ ਇੰਦਰ ਮੋਹਨ ਜੈਨ ਵੀ ਮÏਜੂਦ ਸਨ¢ ਮÏਜੂਦ ਸਾਰਿਆਂ ਨੇ ਸੰਜੀਵ ਅਰੋੜਾ ਨੂੰ ਆਪਣਾ ਪੂਰਾ ਸਮਰਥਨ ਅਤੇ ਵੋਟ ਦੇਣ ਦਾ ਵਾਅਦਾ ਕੀਤਾ¢

ਪਿਛਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਕਾਂਗਰਸ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ <br/> ਅਗਲੀ ਖ਼ਬਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਖ਼ਾਲਸਾ ਕਾਲਜ (ਲੜਕੀਆਂ) ਵਿਚ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।