ਡੇਹਲੋਂ, 17 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ ਕਿਉਂਕਿ ਹਲਕਾ ਪੱਛਮੀ ਦੇ ਲੋਕ ਸੱਤਾਧਾਰੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਅੱਕੇ ਹੋਏ ਕਾਂਗਰਸ ਨੂੰ ਜਿਤਾਉਣ ਲਈ ਪੱਬਾਂ-ਭਾਰ ਹਨ | ਇਹ ਪ੍ਰਗਟਾਵਾ ਕਰਦਿਆਂ ਹਲਕਾ ਗਿੱਲ ਦੇ ਸੀਨੀਅਰ ਆਗੂ ਦਿਲਾਵਰ ਸਿੰਘ ਲਹਿਰਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਸੀਨੀਅਰ ਲੀਡਰਸ਼ਿਪ ਵਲੋਂ ਕਾਂਗਰਸ ਉਮੀਦਵਾਰ ਆਸ਼ੂ ਦੀ ਜਿੱਤ ਲਈ ਦਿਨ ਰਾਤ ਇਕ ਕੀਤਾ ਹੋਇਆ ਹੈ | ਸੀਨੀਅਰ ਆਗੂ ਦਿਲਾਵਰ ਸਿੰਘ ਲਹਿਰਾ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਵਰਗਾਂ ਦੇ ਲੋਕਾਂ ਨੂੰ ਨਿਰਾਸ਼ ਕੀਤਾ ਹੈ, ਜਿਸ ਦੇ ਮੱਦੇਨਜ਼ਰ ਹੁਣ ਲੋਕ ਕਾਂਗਰਸ ਪਾਰਟੀ ਨਾਲ ਵੱਡੀ ਪੱਧਰ 'ਤੇ ਜੁੜ ਰਹੇ ਹਨ ਤੇ ਜ਼ਿਮਨੀ ਚੋਣ ਦੌਰਾਨ ਕਾਂਗਰਸ ਉਮੀਦਵਾਰ ਆਸ਼ੂ ਦੀ ਜਿੱਤ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਨੀਂਹ ਰੱਖ ਦੇਵੇਗੀ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਦਿਲਾਵਰ ਸਿੰਘ ਲਹਿਰਾ ਨੇ ਹਲਕਾ ਪੱਛਮੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ |