01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਨੇ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ <br/>

ਪਾਰਟੀ ਨੂੰ ਸਮਰਥਨ ਦੇਣ ਸਮੇਂ ਆਗੂ ਅਮਨ ਅਰੋੜਾ ਲਾਲਜੀਤ ਭੁੱਲਰ ਅਤੇ ਹੋਰਨਾਂ ਨਾਲ | ਅਜੀਤ ਤਸਵੀਰ <br/> 18-06-2025
ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਮੰਗਲਵਾਰ ਨੂੰ ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਨੇ ਜ਼ਿਮਨੀ ਚੋਣ ਵਿਚ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਯੂਨੀਅਨ ਦੇ ਪ੍ਰਧਾਨ ਪਰਮਿੰਦਰ ਸਿੰਘ ਭੁੱਟਾ ਨੇ ਇਸ ਦਾ ਐਲਾਨ ਕੀਤਾ | ਉਨ੍ਹਾਂ ਦੇ ਨਾਲ ਸ਼ਾਮ ਚੌਧਰੀ, ਸੂਬਾ ਮੀਤ ਪ੍ਰਧਾਨ, ਵਿਕਾਸ ਮੌਦਗਿੱਲ, ਡਿਪੂ ਪ੍ਰਧਾਨ, ਜਗਦੀਪ ਸਿੰਘ, ਡਿਪੂ ਕੈਸ਼ੀਅਰ, ਅਰਵਿੰਦਰ ਸਿੰਘ, ਡਿਪੂ ਸਕੱਤਰ, ਸਰਬਜੀਤ ਸਿੰਘ ਸਲਾਹਕਾਰ ਵੀ ਪਾਰਟੀ ਵਿਚ ਸ਼ਾਮਿਲ ਹੋਏ | ਅਮਨ ਅਰੋੜਾ ਨੇ ਮੰਤਰੀ ਲਾਲਜੀਜ ਸਿੰਘ ਭੁੱਲਰ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, 'ਆਪ' ਆਗੂ ਡਾ. ਸੰਨੀ ਆਹਲੂਵਾਲੀਆ ਦੀ ਮੌਜੂਦਗੀ ਵਿਚ ਸਾਰੇ ਲੋਕਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ | 'ਆਪ' ਵਿਚ ਸ਼ਾਮਿਲ ਹੋਏ ਸਾਰੇ ਲੋਕਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਸੀਂ ਇਕ ਇਮਾਨਦਾਰ ਅਤੇ ਵਿਕਾਸਸ਼ੀਲ ਰਾਜਨੀਤੀ ਨੂੰ ਮਜ਼ਬੂਤ ਕਰਨ ਦਾ ਫ਼ੈਸਲਾ ਲਿਆ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾ ਕੇ ਵਿਧਾਨ ਸਭਾ ਭੇਜੋ | ਇਕੱਠੇ ਮਿਲ ਕੇ ਅਸੀਂ ਲੁਧਿਆਣਾ ਵੈਸਟ ਨੂੰ ਲੁਧਿਆਣਾ ਬੈਸਟ ਬਣਾਵਾਂਗੇ |

ਪਿਛਲੀ ਖ਼ਬਰ ਉੱਘੇ ਸਨਅਤਕਾਰ ਘਣਸ਼ਾਮ ਲੋਟੇ ਨੂੰ ਸਦਮਾ, ਪਤਨੀ ਦਾ ਦਿਹਾਂਤ ਅਗਲੀ ਖ਼ਬਰ ਜ਼ਿਮਨੀ ਚੋਣ 'ਚ ਸਾਬਕਾ ਮੰਤਰੀ ਨੂੰ ਚੋਣ ਪ੍ਰਚਾਰ 'ਚ ਸਖ਼ਤ ਟੱਕਰ ਦਿੱਤੀ ਨਵੇਂ ਚਿਹਰਿਆਂ ਨੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।