01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਉੱਘੇ ਸਨਅਤਕਾਰ ਘਣਸ਼ਾਮ ਲੋਟੇ ਨੂੰ ਸਦਮਾ, ਪਤਨੀ ਦਾ ਦਿਹਾਂਤ

ਅਜੀਤ ਡੈਸਕ 18-06-2025
ਲੁਧਿਆਣਾ, 17 ਜੂਨ (ਜਤਿੰਦਰ ਭੰਬੀ)- ਸ਼ਹਿਰ ਦੇ ਉਘੇ ਸਨਅਤਕਾਰ ਘਣਸ਼ਾਮ ਸਿੰਘ ਲੋਟੇ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧਰਮਪਤਨੀ ਬੀਬੀ ਜਸਵਿੰਦਰ ਕੌਰ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ ਵਿਚ ਜਾ ਬਿਰਾਜੇ | ਇਸ ਮੌਕੇ ਵੱਖ-ਵੱਖ ਸਨਅਤੀ ਜਥੇਬੰਦੀਆਂ, ਸਮਾਜਿਕ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਸਿਆਸੀ ਜਥੇਬੰਦੀਆਂ ਦੇ ਆਗੂਆਂ ਨੇ ਲੋਟੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਸਨਅਤਕਾਰ ਇੰਦਰਜੀਤ ਸਿੰਘ ਸੋਹਲ, ਚਰਨਜੀਤ ਸਿੰਘ ਵਿਸ਼ਵਕਰਮਾ, ਮਨਦੀਪ ਸਿੰਘ ਮਠਾੜੂ, ਪ੍ਰੇਮ ਸਿੰਘ ਫਰੈਂਡਜ਼, ਮਹਿੰਦਰ ਸਿੰਘ ਢੰਡਾਰੀ, ਅਮਰੀਕ ਸਿੰਘ ਘੜਿਆਲ, ਦਵਿੰਦਰ ਸਿੰਘ ਰਾਮਗੜ੍ਹੀਆ, ਹਰਜਿੰਦਰ ਸਿੰਘ ਨੈਕਸੋ, ਭਜਨ ਸਿੰਘ ਵਿਰਦੀ, ਤੇਜਵੀਰ ਸਿੰਘ, ਕਰਨੈਲ ਸਿੰਘ, ਬਲਜਿੰਦਰ ਸਿੰਘ ਸਮੇਤ ਕਈ ਸ਼ਖਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਪਰਿਵਾਰਕ ਮੈਂਬਰਾਂ ਅਨੁਸਾਰ ਸਵ: ਜਸਵਿੰਦਰ ਕੌਰ ਨਮਿੱਤ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਜੂਨ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ ਹੋਵੇਗੀ |
ਪਿਛਲੀ ਖ਼ਬਰ ਬਰਸਾਤੀ ਮੌਸਮ ਤੋਂ ਪਹਿਲਾਂ ਹੋਈ ਬਰਸਾਤ ਨੇ ਨਗਰ ਨਿਗਮ ਦੇ ਸ਼ਹਿਰ 'ਚੋਂ ਪਾਣੀ ਨਿਕਾਸੀ ਦੇ ਪ੍ਰਬੰਧਾਂ ਦੀ ਪੋਲ ਖੋਲ੍ਹੀ,... ਅਗਲੀ ਖ਼ਬਰ ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਨੇ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਸਮਰਥਨ ਦੇਣ ਦਾ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।