24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਹਵਾ ਵਿਚ ਗੋਲੀਆਂ ਚਲਾਉਣ ਦੇ ਮਾਮਲੇ 'ਚ ਅਕਾਲੀ ਆਗੂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 19-06-2025
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਹਵਾ ਵਿਚ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਅਕਾਲੀ ਆਗੂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਅੱਜ ਦੇਰ ਸ਼ਾਮ ਤੋਂ ਅਕਾਲੀ ਆਗੂ ਜਸਕਰਨ ਸਿੰਘ ਦਿਓਲ ਵਲੋਂ ਹਵਾ ਵਿਚ ਗੋਲੀਆਂ ਚਲਾਉਣ ਦੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਆਧਾਰ 'ਤੇ ਥਾਣਾ ਪੀ.ਏ.ਯੂ. ਦੀ ਪੁਲਿਸ ਵਲੋਂ ਅਸਲਾ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ | ਇਸ ਦੀ ਪੁਸ਼ਟੀ ਕਰਦਿਆਂ ਐਸ.ਐਚ.ਓ. ਹਰਸ਼ਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਹਾਲ ਦੀ ਘੜੀ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਾਂਚ ਦÏਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ¢ ਜ਼ਿਕਰਯੋਗ ਹੈ ਕਿ ਜਸਕਰਨ ਸਿੰਘ ਦਿਓਲ ਪਿਛਲੇ ਕੁੱਝ ਦਿਨਾਂ ਤੋਂ ਪਰਉਪਕਾਰ ਸਿੰਘ ਘੁੰਮਣ ਦੀ ਚੋਣ ਮੁਹਿੰਮ ਨੂੰ ਬੜੀ ਤੇਜ਼ੀ ਨਾਲ ਚਲਾ ਰਹੇ ਸਨ ਅਤੇ ਬਾੜੇਵਾਲ ਇਲਾਕੇ ਵਿਚ ਇਹਨਾਂ ਵਲੋਂ ਕਈ ਮੀਟਿੰਗਾਂ ਕੀਤੀਆਂ ਗਈਆਂ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਘੁੰਮਣ ਨੇ ਕੁਝ ਨੌਜਵਾਨਾਂ ਵਲੋਂ ਉਨ੍ਹਾਂ ਦੇ ਸਮਰਥਕ ਦੀ ਗੱਡੀ ਖੋਹਣ ਦੇ ਲ... ਅਗਲੀ ਖ਼ਬਰ ਪਤੰਜਲੀ ਯੋਗ ਪੀਠ ਵਲੋਂ ਭੀਖੀ ਵਿਖੇ ਚਾਰ ਦਿਨਾਂ ਯੋਗ ਕੈਂਪ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।