24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ <br/>

ਗੁਰਦੁਆਰਾ ਸ੍ਰਈ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਏ ਕੀਰਤਨ ਸਮਾਗਮ ਦੌਰਾਨ ਰਾਗੀ ਸਿੰਘਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ-ਸੇਵਕ ਸਿੰਘ <br/> 19-06-2025
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਤੇਜਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਅਤੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਦਿੰਦੀ ਹੈ | ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ | ਇਸ ਦੌਰਾਨ ਪ੍ਰਬੰਧਕਾਂ ਵੱਲੋਂ ਭਾਈ ਤੇਜਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ 'ਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਬਲਬੀਰ ਸਿੰਘ ਭਾਟੀਆ , ਸੁਰਿੰਦਰਪਾਲ ਸਿੰਘ ਭੁਟੀਆਣੀ, ਹਰਪਾਲ ਸਿੰਘ ਖਾਲਸਾ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅੱਤਰ ਸਿੰਘ ਮੱਕੜ, ਅਵਤਾਰ ਸਿੰਘ ਮਿੱਢਾ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਖੁਸ਼ਹਾਲ ਸਿੰਘ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਵਾਲਿਆਂ ਨਾਲ ਧੱਕਾ-ਮੁੱਕੀ ਕਰਨਾ ਬੇਹੱਦ ਨਿੰਦਣਯੋਗ <br/> ਅਗਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਵਲੋਂ ਸ਼ਹਿਰ 'ਚ ਅਸੁਰੱਖਿਅਤ ਇਮਾਰਤਾਂ ਦੇ ਸਰਵੇਖਣ ਕਰਨ ਦਾ ਆਦੇਸ਼ ਇਕ ਹਫਤੇ ਅੰਦਰ ਬਿਲਡਿੰਗ ਬਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।