ਹਵਾ ਵਿਚ ਗੋਲੀਆਂ ਚਲਾਉਣ ਦੇ ਮਾਮਲੇ 'ਚ ਅਕਾਲੀ ਆਗੂ ਖ਼ਿਲਾਫ਼ ਕੇਸ ਦਰਜ
ਅਜੀਤ ਡੈਸਕ
19-06-2025
ਦੂਜੇ ਪਾਸੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਸਕਰਨ ਸਿੰਘ ਦਿਓਲ ਨੇ ਅੱਜ ਰਾਤ ਇਕ ਵੀਡੀਓ ਬਿਆਨ ਜਾਰੀ ਕਰਕੇ ਦੱਸਿਆ ਹੈ ਕਿ ਇਹ ਉਨ੍ਹਾਂ ਦੀ ਪੁਰਾਣੀ ਵੀਡੀਓ ਹੈ ਜਦੋਂ ਕਿ ਉਨ੍ਹਾਂ ਨੇ ਪਿਸਤੌਲ ਖ਼ਰੀਦ ਕੀਤੀ ਸੀ ਅਤੇ ਉਹ ਉਸ ਨੂੰ ਚੈਕ ਕਰਨ ਲਈ ਇਹ ਗੋਲੀਆਂ ਚਲਾ ਰਹੇ ਸਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਕਿਸੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕੀਤੀ ਗਈ ਹੈ¢ ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਉਹ ਜਾਂਚ ਵਿਚ ਪੂਰਾ ਸਹਿਯੋਗ ਕਰਨਗੇ¢ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਇਹ ਪਿਸਤੌਲ, ਜਿਸ ਰਾਹੀਂ ਗੋਲੀਆਂ ਚਲਾਉਣ ਬਾਰੇ ਕਿਹਾ ਜਾ ਰਿਹਾ ਹੈ, ਉਹ ਗੰਨ ਹਾਊਸ ਪਾਸ ਪਿਛਲੇ ਕੁੱਝ ਦਿਨਾਂ ਤੋਂ ਜਮਾਂ ਹੈ | ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੀ ਚੜ੍ਹਤ ਦੇਖ ਕੇ ਵਿਰੋਧੀ ਬੌਖਲਾਹਟ ਵਿਚ ਹਨ, ਜਿਸ ਕਾਰਨ ਉਹ ਅਜਿਹੀਆਂ ਹਰਕਤਾਂ 'ਤੇ ਆ ਗਏ ਹਨ |
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਹਵਾ ਵਿਚ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਅਕਾਲੀ ਆਗੂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਅੱਜ ਦੇਰ ਸ਼ਾਮ ਤੋਂ ਅਕਾਲੀ ਆਗੂ ਜਸਕਰਨ ਸਿੰਘ ਦਿਓਲ ਵਲੋਂ ਹਵਾ ਵਿਚ ਗੋਲੀਆਂ ਚਲਾਉਣ ਦੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਆਧਾਰ 'ਤੇ ਥਾਣਾ ਪੀ.ਏ.ਯੂ. ਦੀ ਪੁਲਿਸ ਵਲੋਂ ਅਸਲਾ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ | ਇਸ ਦੀ ਪੁਸ਼ਟੀ ਕਰਦਿਆਂ ਐਸ.ਐਚ.ਓ. ਹਰਸ਼ਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਹਾਲ ਦੀ ਘੜੀ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਾਂਚ ਦÏਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ¢ ਜ਼ਿਕਰਯੋਗ ਹੈ ਕਿ ਜਸਕਰਨ ਸਿੰਘ ਦਿਓਲ ਪਿਛਲੇ ਕੁੱਝ ਦਿਨਾਂ ਤੋਂ ਪਰਉਪਕਾਰ ਸਿੰਘ ਘੁੰਮਣ ਦੀ ਚੋਣ ਮੁਹਿੰਮ ਨੂੰ ਬੜੀ ਤੇਜ਼ੀ ਨਾਲ ਚਲਾ ਰਹੇ ਸਨ ਅਤੇ ਬਾੜੇਵਾਲ ਇਲਾਕੇ ਵਿਚ ਇਹਨਾਂ ਵਲੋਂ ਕਈ ਮੀਟਿੰਗਾਂ ਕੀਤੀਆਂ ਗਈਆਂ ਸਨ |