24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਓਪੀਨੀਅਨ ਪੋਲ ਸੰਬੰਧੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ <br/>

ਅਜੀਤ ਡੈਸਕ 19-06-2025
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 126 ਅਤੇ ਬੀ.ਐਨ.ਐਸ. 2023 ਦੀ ਧਾਰਾ 223 ਦੇ ਤਹਿਤ 19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਸੰਬੰਧ ਵਿਚ ਇਕ ਓਪੀਨੀਅਨ ਪੋਲ ਪ੍ਰਕਾਸ਼ਿਤ ਕਰਨ ਸਬੰਧੀ ਇਕ ਐਫ.ਆਈ.ਆਰ. (ਨੰਬਰ 0030/2025) ਦਰਜ ਕੀਤੀ ਗਈ ਹੈ¢ ਓਪੀਨੀਅਨ ਪੋਲ ਦਾ ਪ੍ਰਕਾਸ਼ਨ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ, ਜਿਸ ਤਹਿਤ ਪੋਲਿੰਗ ਬੰਦ ਹੋਣ ਤੋਂ 48 ਘੰਟੇ ਪਹਿਲਾਂ ਦੌਰਾਨ ਇਲੈੱਕਟ੍ਰਾਨਿਕ ਮੀਡੀਆ ਵਿਚ ਓਪੀਨੀਅਨ ਪੋਲ ਦੇ ਪ੍ਰਕਾਸ਼ਨ ਜਾਂ ਪ੍ਰਸਾਰਨ 'ਤੇ ਪਾਬੰਦੀ ਹੈ¢ ਇਹ ਸ਼ਿਕਾਇਤ ਰਸਮੀ ਤੌਰ 'ਤੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਦੁਆਰਾ ਕੀਤੀ ਗਈ ਸੀ¢ ਅਜਿਹੇ ਪੋਲ ਦੇ ਪ੍ਰਕਾਸ਼ਨ ਨੂੰ ਵੋਟਰ ਧਾਰਨਾ/ਰਾਏ ਅਤੇ ਚੋਣ ਪ੍ਰਤੀਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾਂਦਾ ਹੈ, ਜਿਸ ਨਾਲ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਨੁਕਸਾਨ ਪਹੁੰਚਦਾ ਹੈ¢ ਇਹ ਦੱਸਣਾ ਜ਼ਰੂਰੀ ਹੈ ਕੁੱਝ ਆਨਲਾਈਨ ਚੈਨਲਾਂ ਵਿਰੁੱਧ ਪਾਬੰਦੀਸ਼ੁਦਾ ਸਮੇਂ ਦÏਰਾਨ ਓਪੀਨੀਅਨ ਪੋਲ ਪ੍ਰਕਾਸ਼ਿਤ ਕਰਨ ਦੀਆਂ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ਇਸ ਆਧਾਰ 'ਤੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਲੁਧਿਆਣਾ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 1261 ਅਤੇ ਭਾਰਤੀ ਨਿਆਇ ਸਹਿੰਤਾ, 2023 ਦੀ ਧਾਰਾ 223 ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ¢ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ¢

ਪਿਛਲੀ ਖ਼ਬਰ ਪ੍ਰਸ਼ਾਸਨਿਕ ਅਤੇ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਲਈ ਰਾਜ ਪੱਧਰੀ ਸਿਖਲਾਈ ਕੇਂਦਰ ਸਥਾਪਤ ਪੰਜਾਬ ਖੇਤੀਬਾੜੀ ਯੂਨੀਵਰ... ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਾਂ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।