24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪ੍ਰਸ਼ਾਸਨਿਕ ਅਤੇ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਲਈ ਰਾਜ ਪੱਧਰੀ ਸਿਖਲਾਈ ਕੇਂਦਰ ਸਥਾਪਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਵਿਦਿਆਰਥੀ ਲੈ ਸਕਣਗੇ ਸਿਖਲਾਈ <br/>

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਥਾਪਿਤ ਕੀਤੇ ਗਏ ਰਾਜ ਪੱਧਰੀ ਸਿਖਲਾਈ ਕੇਂਦਰ ਦੇ ਸਮਾਗਮ ਮੌਕੇ ਮਹਿਮਾਨਾਂ ਅਤੇ ਭਾਗੀਦਾਰਾਂ ਦੇ ਨਾਲ ਉਪ-ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ | ਅਜੀਤ ਤਸਵੀਰ <br/> 19-06-2025
ਲੁਧਿਆਣਾ, 18 ਜੂਨ (ਜਗਮੀਤ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਆਡੀਟੋਰੀਅਮ ਵਿਚ ਵਿਦਿਆਰਥੀਆਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਅਤੇ ਮੁਕਾਬਲਿਆਂ ਦੇ ਇਮਤਿਹਾਨਾਂ ਦੀ ਤਿਆਰੀ ਲਈ ਵਿਸ਼ੇਸ਼ ਸਿਖਲਾਈ ਦੇਣ ਵਾਸਤੇ ਇਕ ਰਾਜ ਪੱਧਰੀ ਸਿਖਲਾਈ ਕੇਂਦਰ ਸਥਾਪਿਤ ਕੀਤਾ ਗਿਆ ਹੈ | ਡਾਇਰੈਕਟੋਰੇਟ ਵਿਦਿਆਰਥੀ ਭਲਾਈ ਦੀ ਦੇਖ-ਰੇਖ ਵਿਚ ਸਥਾਪਿਤ ਹੋ ਰਹੇ ਇਸ ਕੇਂਦਰ ਦੇ ਸਥਾਪਤੀ ਸਮਾਰੋਹ ਵਿਚ ਮੁੱਖ ਮਹਿਮਾਨ ਉਪ-ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ, ਵਿਸ਼ੇਸ਼ ਮਹਿਮਾਨ ਸਰਕਾਰੀ ਕਾਲਜ ਲੁਧਿਆਣਾ ਦੇ ਪਿ੍ੰਸੀਪਲ ਡਾ. ਗੁਰਸ਼ਰਨਜੀਤ ਸਿੰਘ ਸੰਧੂ ਮੌਜੂਦ ਰਹੇ | ਵਿਸ਼ੇਸ਼ ਬੁਲਾਰੇ ਵਜੋਂ ਉਮੇਸ਼ ਕੁਮਾਰ, ਨਿਰਦੇਸ਼ਕ ਵਿਦਿਆਰਥੀ ਭਲਾਈ, ਡਾ. ਨਿਰਮਲ ਜੌੜਾ ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਅÏਲਖ ਅਤੇ ਖੇਤੀ ਇੰਜੀਨੀਅਰਿੰਗ ਕਾਲਜ ਦੇ ਡੀਨ ਡਾ. ਮਨਜੀਤ ਸਿੰਘ ਪ੍ਰਧਾਨਗੀ ਮੰਡਲ 'ਚ ਸ਼ਾਮਿਲ ਰਹੇ | ਉਪ-ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਦੇ ਇਤਿਹਾਸ ਵਿਚ ਇਹ ਦਿਨ ਵਿਸ਼ੇਸ਼ ਮਹੱਤਵ ਵਾਲਾ ਹੈ | ਪ੍ਰਸ਼ਾਸਨਿਕ ਖੇਤਰ ਵਿਚ ਪੀ.ਏ.ਯੂ. ਦੀ ਸ਼ਾਨਦਾਰ ਰਵਾਇਤ ਨੂੰ ਆਉਣ ਵਾਲੀਆਂ ਪੀੜੀਆਂ ਲਈ ਬਕਾਇਦਾ ਤੌਰ ਤੇ ਸਥਾਪਿਤ ਕੀਤਾ ਗਿਆ ਹੈ | ਡਾ. ਗੋਸਲ ਨੇ ਕਿਹਾ ਕਿ ਪ੍ਰਸ਼ਾਸਨਿਕ ਸੇਵਾਵਾਂ ਦੇ ਖੇਤਰ ਵਿਚ ਜਾਣ ਦੀ ਇੱਛਾ ਰੱਖਣ ਵਾਲੇ ਵਿਦਿਆਰਥੀ ਇਸ ਕੇਂਦਰ ਤੋਂ ਸਿਖਲਾਈ ਲੈ ਕੇ ਆਪਣੇ ਸੁਪਨੇ ਸਕਾਰ ਕਰਨ ਦੇ ਮੌਕੇ ਪੈਦਾ ਕਰ ਸਕਣਗੇ | ਪਿ੍ੰਸੀਪਲ ਡਾ. ਗੁਰਸ਼ਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪੇਂਡੂ ਵਿਦਿਆਰਥੀਆਂ ਦੀ ਸੇਵਾ ਅਤੇ ਸਹਿਯੋਗ ਲਈ ਇਹ ਕੇਂਦਰ ਬੇਹੱਦ ਮਹੱਤਵਪੂਰਨ ਸਾਬਤ ਹੋਣਗੇ | ਉਨ੍ਹਾਂ ਨੇ ਸਰਕਾਰੀ ਕਾਲਜ ਲੁਧਿਆਣਾ ਵਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਵਾਅਦਾ ਵੀ ਕੀਤਾ | ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਪ੍ਰਸ਼ਾਸਨਿਕ ਸੇਵਾਵਾਂ ਦੇ ਖੇਤਰ ਵਿਚ ਪੀ.ਏ.ਯੂ. ਦੀ ਅਮੀਰ ਪਰੰਪਰਾ ਉਪਰ ਝਾਤ ਪੁਆਈ | ਉਨ੍ਹਾਂ ਕਿਹਾ ਡਾ. ਮਹਿੰਦਰ ਸਿੰਘ ਰੰਧਾਵਾ ਤੋਂ ਲੈ ਕੇ ਅਨੇਕ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਜੁੜਾਵ ਪੀ.ਏ.ਯੂ. ਨਾਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਕੇਂਦਰ ਪੰਜਾਬ ਵਿਚ ਬਣਨ ਵਾਲੇ 8 ਕੇਂਦਰਾਂ ਵਿਚੋਂ ਮੋਗਾ ਅਤੇ ਲੁਧਿਆਣਾ ਖੇਤਰ ਦੇ ਕਾਲਜਾਂ ਦੇ ਵਿਦਿਆਰਥੀਆਂ ਲਈ ਸਥਾਪਿਤ ਕੀਤਾ ਗਿਆ ਹੈ | ਇਸ ਕੇਂਦਰ ਦੀ ਸਲਾਹਕਾਰ ਕਮੇਟੀ ਦੇ ਮੈਂਬਰਾਂ ਵਿਚ ਚੇਅਰਮੈਨ ਉਪ-ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ, ਨਿਰਦੇਸ਼ਕ ਉੱਚ ਸਿੱਖਿਆ, ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ, ਪੀ.ਏ.ਯੂ. ਦੇ ਰਜਿਸਟਰਾਰ ਪ੍ਰਮੁੱਖ ਹਨ | ਮੈਂਬਰਾਂ ਦੇ ਤੌਰ ਤੇ ਨਿਰਦੇਸ਼ਕ ਵਿਦਿਆਰਥੀ ਭਲਾਈ ਅਤੇ ਡਾ. ਵਿਪਨ ਕੁਮਾਰ ਰਾਮਪਾਲ ਨਿਗਰਾਨ ਵਜੋਂ ਸ਼ਾਮਿਲ ਕੀਤੇ ਗਏ | ਬਾਕੀ ਮੈਂਬਰਾਂ ਵਿਚ ਡਾ. ਰੁਪਿੰਦਰ ਕੌਰ, ਡਾ. ਕਮਲਜੀਤ ਸਿੰਘ ਸੂਰੀ, ਡਾ. ਸੰਦੀਪ ਜੈਨ, ਡਾ. ਲਵਲੀਸ਼ ਗਰਗ, ਡਾ. ਸੁਰਭੀ ਮਹਾਜਨ, ਡਾ. ਸੰਗੀਤ ਰੰਗੂਵਾਲ, ਡਾ. ਅੰਨਾ ਗੋਇਲ, ਡਾ. ਦਿਵਿਆ ਉਪਰੇਜਾ, ਡਾ. ਸਪਨਾ ਠਾਕੁਰ, ਡਾ. ਮਨਮੋਹਨ ਢਕਾਲ ਅਤੇ ਡਾ. ਆਸ਼ੂ ਤੂਰ, ਸਕੱਤਰ ਡਾ. ਦਵਿੰਦਰ ਤਿਵਾੜੀ ਹੋਣਗੇ | ਇਸ ਸਮਾਰੋਹ ਦਾ ਸੰਚਾਲਨ ਡਾ. ਸੁਰਭੀ ਮਹਾਜਨ ਨੇ ਕੀਤਾ |

ਪਿਛਲੀ ਖ਼ਬਰ ਪੁਲਿਸ ਵਾਲਿਆਂ ਨਾਲ ਧੱਕਾ-ਮੁੱਕੀ ਕਰਨਾ ਬੇਹੱਦ ਨਿੰਦਣਯੋਗ <br/> ਅਗਲੀ ਖ਼ਬਰ ਓਪੀਨੀਅਨ ਪੋਲ ਸੰਬੰਧੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।