24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪੁਲਿਸ ਵਾਲਿਆਂ ਨਾਲ ਧੱਕਾ-ਮੁੱਕੀ ਕਰਨਾ ਬੇਹੱਦ ਨਿੰਦਣਯੋਗ <br/>

ਅਜੀਤ ਡੈਸਕ 19-06-2025
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਹੱਥੋਪਾਈ ਦੀ ਸਖ਼ਤ ਨਿੰਦਾ ਕੀਤੀ ਹੈ¢ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਆਸ਼ੂ ਨੂੰ ਸਲਾਹ ਦਿੱਤੀ ਕਿ ਕਾਨੂੰਨ ਦੀ ਪਾਲਣਾ ਕਰਨ ਅਤੇ ਚੋਣਾਂ ਦÏਰਾਨ ਇਲਾਕੇ ਵਿਚ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਨਾਲ ਲੜਨ ਦੀ ਬਜਾਏ ਉਨ੍ਹਾਂ ਦਾ ਸਾਥ ਦੇਣ¢ ਅਮਨ ਅਰੋੜਾ ਨੇ ਕਿਹਾ ਕਿ ਪ੍ਰਚਾਰ ਦÏਰਾਨ ਹੀ ਲੋਕਾਂ ਦੇ ਮੂਡ ਨੂੰ ਦੇਖ ਕੇ ਇਹ ਸਪਸ਼ਟ ਹੋ ਗਿਆ ਸੀ ਕਿ 'ਆਪ' ਉਮੀਦਵਾਰ ਸੰਜੀਵ ਅਰੋੜਾ ਵੱਡੇ ਫ਼ਰਕ ਨਾਲ ਚੋਣ ਜਿੱਤ ਰਹੇ ਹਨ¢ ਇਹ ਦੇਖ ਕੇ ਕਾਂਗਰਸੀ ਆਗੂ ਅਤੇ ਇਸ ਦੇ ਉਮੀਦਵਾਰ ਘਬਰਾ ਗਏ ਹਨ¢ ਘਬਰਾਹਟ ਵਿਚ, ਉਹ ਹਿੰਸਕ ਕਾਰਵਾਈਆਂ ਕਰ ਰਹੇ ਹਨ |

ਪਿਛਲੀ ਖ਼ਬਰ ਸਰਕਾਰੀ ਕਾਲਜ ਦੀ ਅੰਗਰੇਜ਼ੀ ਅਧਿਆਪਕਾ ਨੂੰ ਮਿਲੇਗਾ ਯੁਵਾ ਸਾਹਿਤ ਅਕੈਡਮੀ ਪੁਰਸਕਾਰ ਅਗਲੀ ਖ਼ਬਰ ਪ੍ਰਸ਼ਾਸਨਿਕ ਅਤੇ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਲਈ ਰਾਜ ਪੱਧਰੀ ਸਿਖਲਾਈ ਕੇਂਦਰ ਸਥਾਪਤ ਪੰਜਾਬ ਖੇਤੀਬਾੜੀ ਯੂਨੀਵਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।