ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਰਿਟਰਨਿੰਗ ਅਫ਼ਸਰ ਨਾਲ ਉਲਝਣ ਵਾਲੇ ਅਣਪਛਾਤੇ ਕਾਂਗਰਸੀ ਵਰਕਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਬੀਤੇ ਦਿਨ ਉਹ ਸਰਾਭਾ ਨਗਰ ਵਿਚ ਡਿਊਟੀ ਕਰ ਰਹੇ ਸਨ ਅਤੇ ਇਕ ਸ਼ਿਕਾਇਤ ਦੇ ਸਿਲਸਿਲੇ ਵਿਚ ਜਦੋਂ ਉਹ ਉਥੇ ਪਹੁੰਚੇ ਤਾਂ ਕੁੱਝ ਕਾਂਗਰਸੀ ਵਰਕਰਾਂ ਨੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਟੀਮ ਨੂੰ ਕਾਰਵਾਈ ਕਰਨ ਤੋਂ ਰੋਕਿਆ | ਕਥਿਤ ਦੋਸ਼ੀਆਂ ਵਲੋਂ ਡਿਊਟੀ ਵਿਚ ਵਿਘਨ ਪਾਇਆ ਗਿਆ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕਿਸੇ ਵੀ ਵਿਅਕਤੀ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਹੈ¢ ਕਥਿਤ ਦੋਸ਼ੀ ਉਥੋਂ ਭੱਜ ਗਏ, ਜਿਨ੍ਹਾਂ ਨੂੰ ਅਧਿਕਾਰੀਆਂ ਵਲੋਂ ਕਾਬੂ ਕਰਨ ਦੀ ਕੋਸ਼ਿਸ਼ ਵੀ ਕੀਤੀ, ਪਰ ਉਹ ਕਾਮਯਾਬ ਨਹੀਂ ਹੋਏ |