ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਵਿਕਰਾਂਤ ਹੀਰ ਵਾਸੀ ਕਾਸਾਬਾਦ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸੇ ਕਬਜ਼ੇ ਵਿੱਚੋਂ 120 ਗਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦਾ ਸੀ | ਪੁਲਿਸ ਨੇ ਉਸ ਨੰੂ ਕਾਦੀਆਂ ਪਿੰਡ ਨੇੜਿਉਂ ਉਸ ਵੱਲੋਂ ਕਾਬੂ ਕੀਤਾ, ਜਦੋਂ ਕਿ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ |