25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪੁਲਿਸ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਤਿੰਨ ਨਾਮਜ਼ਦ <br/>

ਅਜੀਤ ਡੈਸਕ 19-06-2025
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਭੋਰਾ ਵਿਚ ਬੀਤੀ ਰਾਤ ਪੁਲਿਸ ਪਾਰਟੀ ਦੇ ਗੋਲੀ ਚਲਾਉਣ ਦੇ ਮਾਮਲੇ ਵਿਚ ਤਿੰਨ ਨੌਜਵਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਹ ਕਾਰਵਾਈ ਥਾਣਾ ਡਿਵੀਜ਼ਨ ਨੰਬਰ ਚਾਰ ਦੇ ਐਸਐਚਓ ਇੰਸਪੈਕਟਰ ਹਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ਸੰਬੰਧੀ ਪੁਲਿਸ ਨੇ ਲਵ ਗਿੱਲ ਵਾਸੀ ਛਾਉਣੀ ਮੁਹੱਲਾ ਤੇ ਉਸਦੇ ਦੋ ਹੋਰ ਸਾਥੀਆਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਐਸ.ਐਚ.ਓ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਸ਼ੱਕੀ ਵਿਅਕਤੀ ਕਾਰ 'ਤੇ ਜਾ ਰਹੇ ਹਨ, ਜਿਸ 'ਤੇ ਉਥੇ ਨਾਕਾਬੰਦੀ ਕੀਤੀ ਗਈ ਸੀ | ਜਦੋਂ ਪੁਲਿਸ ਨੇ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀਆਂ ਨੇ ਕਾਰ ਭਜਾ ਲਈ ਅਤੇ ਰਸਤੇ ਵਿਚ ਕਈ ਵਾਹਨਾਂ ਨੂੰ ਟੱਕਰ ਵੀ ਮਾਰ ਦਿੱਤੀ, ਜਿਸ ਕਾਰਨ ਆਟੋ ਰਿਕਸ਼ਾ ਚਾਲਕ ਸਮੇਤ ਕੁਝ ਹੋਰ ਵਿਅਕਤੀਆਂ ਦੇ ਸੱਟਾਂ ਲੱਗੀਆਂ ਪਿੰਡ ਭੋਰਾ ਜਾ ਕੇ ਇਨ੍ਹਾਂ ਕਥਿਤ ਦੋਸ਼ੀਆਂ ਨੇ ਪੁਲਿਸ ਪਾਰਟੀ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਪੁਲਿਸ ਵਲੋਂ ਵੀ ਬਚਾਅ ਵਿਚ ਗੋਲੀ ਚਲਾਈ ਗਈ, ਪਰ ਇਹ ਕਥਿਤ ਦੋਸ਼ੀ ਕਾਰ ਛੱਡ ਕੇ ਉਥੋਂ ਫਰਾਰ ਹੋ ਗਏ | ਪੁਲਿਸ ਵੱਲੋਂ ਹੁਣ ਲਵ ਗਿੱਲ ਅਤੇ ਉਸ ਦੇ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਖੇਤੀਬਾੜੀ ਯੂਨੀਵਰਸਿਟੀ ਵਿਚ ਕੌਮਾਂਤਰੀ ਜੈਵ-ਭਿੰਨਤਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।