25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਵਰਗਲਾਈ <br/>

ਅਜੀਤ ਡੈਸਕ 19-06-2025
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰ: 3 ਦੇ ਇਲਾਕੇ 'ਚੋਂ ਨਾਬਾਲਗਾ ਨੂੰ ਵਰਗਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਜੋਤੀ ਨੇ ਦੱਸਿਆ ਕਿ ਉਸ ਦੀ 17 ਸਾਲਾ ਲੜਕੀ ਹੰਸ ਪਲਾਜ਼ਾ ਹੈਂਡਲੂਮ ਮਲੇਰੀ ਗਲੀ ਨੇੜੇ ਚੌੜਾ ਬਾਜ਼ਾਰ ਵਿਖੇ ਕੰਮ 'ਤੇ ਗਈ ਸੀ, ਜੋ ਵਾਪਸ ਨਹੀਂ ਆਈ | ਉਸ ਨੇ ਆਪਣੇ ਪੱਧਰ 'ਤੇ ਲੜਕੀ ਦੀ ਕਾਫ਼ੀ ਭਾਲ ਕੀਤੀ, ਪਰ ਉਹ ਨਹੀਂ ਮਿਲੀ | ਉਸ ਨੇ ਸ਼ੱਕ ਜ਼ਾਹਿਰ ਕੀਤਾ ਕਿ ਉਸ ਦੀ ਲੜਕੀ ਨੂੰ ਕਿਸੇ ਨਾਮਾਲੂਮ ਵਿਅਕਤੀ ਨੇ ਆਪਣੀ ਹਿਰਾਸਤ ਵਿਚ ਕਿਧਰੇ ਲੁਕਾ ਛੁਪਾ ਕੇ ਰੱਖਿਆ ਹੋਇਆ ਹੈ | ਜਾਂਚ ਅਧਿਕਾਰੀ ਏ.ਐਸ.ਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਐਸੋਸੀਏਸ਼ਨ ਆਫ਼ ਯੂਨਾਈਟਿਡ ਕਾਲਜ ਟੀਚਰਜ਼ ਦੀ ਡਾਇਰੈਕਟਰ ਉਚ ਸਿੱਖਿਆ ਨਾਲ ਹੋਈ ਅਹਿਮ ਮੀਟਿੰਗ <br/> ਅਗਲੀ ਖ਼ਬਰ ਖੇਤੀਬਾੜੀ ਯੂਨੀਵਰਸਿਟੀ ਵਿਚ ਕੌਮਾਂਤਰੀ ਜੈਵ-ਭਿੰਨਤਾ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।