ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖਤਰਨਾਕ ਲੁਟੇਰਾ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਮੁਹੰਮਦ ਕਾਦਿਰ ਵਾਸੀ ਕਾਕੋਵਾਲ ਰੋਡ ਅਤੇ ਸ਼ੈਂਪੀ ਸਿੰਘ ਵਾਸੀ ਫੀਲਡ ਗੰਜ ਸ਼ਾਮਿਲ ਹਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਇੱਕ ਮੋਟਰਸਾਈਕਲ ਅਤੇ ਦਸ ਮੋਬਾਈਲ ਬਰਾਮਦ ਕੀਤੇ ਹਨ, ਜੋ ਕਿ ਇਨ੍ਹਾਂ ਨੇ ਵੱਖ-ਵੱਖ ਇਲਾਕਿਆਂ ਤੋਂ ਚੋਰੀ ਅਤੇ ਖੋਹ ਕੀਤੇ ਸਨ | ਪੁਲਿਸ ਨੇ ਇਨ੍ਹਾਂ ਨੂੰ ਜਗਰਾਉਂ ਕੋਲ ਨੇੜਿਓਾ ਕਾਬੂ ਕੀਤਾ ਹੈ | ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |