ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਦੋ ਦੇ ਘੇਰੇ ਇਧਰ ਪੈਂਦੇ ਸਿਵਲ ਹਸਪਤਾਲ ਵਿਚੋਂ ਚੋਰ ਟੈਂਕੀਆਂ ਦੇ 35 ਢੱਕਣ ਚੋਰੀ ਕਰਕੇ ਫਰਾਰ ਹੋ ਗਏ | ਜਦੋਂ ਮੁਲਾਜ਼ਮਾਂ ਨੂੰ ਇਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ | ਜਿਸ ਤੇ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਗਈ ਹੈ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ | ਪੁਲਿਸ ਨੂੂੰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਸੁਰਾਗ ਨਹੀਂ ਲੱਗਾ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |